ਨਗਰ ਕੌਂਸਲ ਦੀ ਮੀਟਿੰਗ ਜਲਦ ਬੁਲਾਉਣ ਦੀ ਕੀਤੀ ਮੰਗ

ਨਗਰ ਕੌਂਸਲ ਦੀ ਮੀਟਿੰਗ ਜਲਦ ਬੁਲਾਉਣ ਦੀ ਕੀਤੀ ਮੰਗ

 

ਰੂਪਨਗਰ (ਸੁਸ਼ਮਾ ਮੋਦਗਿੱਲ) – ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰ ਦੇ ਕੌਂਸਲਰਾਂ ਨੇ ਨਗਰ ਕੌਂਸਲ ਦੀ ਮੀਟਿੰਗ ਤੁਰੰਤ ਬੁਲਾਉਣ ਦੀ ਮੰਗ ਕੀਤੀ ਹੈ। ਅੱਜ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 5 ਤੋਂ ਕੌਂਸਲਰ ਇਕਬਾਲ ਕੌਰ ਮੱਕੜ ਅਤੇ ਵਾਰਡ ਨੰਬਰ 17 ਤੋਂ ਕੌਂਸਲਰ ਸ੍ਰੀਮਤੀ ਚਰਨਜੀਤ ਕੌਰ ਹਵੇਲੀ ਨੇ ਨਗਰ ਕੌਂਸਲ ਦੀ ਮੀਟਿੰਗ ਜਲਦੀ ਤੋਂ ਜਲਦੀ ਬੁਲਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਬੰਦ ਹੋ ਜਾਂਦੀ ਹੈ।

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਗੰਦਗੀ ਫੈਲੀ ਹੋਈ ਹੈ,ਪਰ ਨਗਰ ਕੌਂਸਲ ਦੇ ਪ੍ਰਧਾਨ ਆਪਣੀ ਜ਼ੁਮੇਵਾਰੀ ਤੋਂ ‌‌ਭੱਜ੍ਹ ਰਹੇ ਹਨ।ਜਦ ਕਿ ਪ੍ਰਧਾਨ ਨੂੰ ਤੁਰੰਤ ਨਗਰ ਕੌਂਸਲ ਦੀ ਮੀਟਿੰਗ ਕਰ ਕੇ ਆਪਣੇ ਮੁਲਾਜ਼ਮਾਂ ਦੇ ਹੱਕ ਵਿੱਚ ਸਰਬ ਸੰਮਤੀ ਨਾਲ ਮਤੇ ਪਾਸ ਕਰ ਕੇ ਸਰਕਾਰ ਨੂੰ ਭੇਜਣੇ ਚਾਹੀਦੇ ਹਨ।ਇਸ ਤੋਂ ਇਲਾਵਾ ਚੋਣਾਂ ਸਮੇਂ ਕਾਂਗਰਸ ਪਾਰਟੀ ਨੇ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਕਮੇਟੀ ਬਣਦਿਆਂ ਹੀ 5 ਮਰਲੇ ਤੋਂ ਘੱਟ ਮਕਾਨਾਂ ਦਾ ਪਾਣੀ ਅਤੇ ਸੀਵਰੇਜ ਦਾ ਬਿੱਲ ਮੁਆਫ ਕਰ ਦਿੱਤਾ ਜਾਵੇਗਾ ਪਰ ਇਹ ਵਾਅਦਾ ਪੂਰਾ ਕਰਨਾ ਤਾਂ ਦੂਰ ਦੀ ਗੱਲ ਹੈ ਕਮੇਟੀ ਵੱਲੋਂ ਮੀਟਿੰਗ ਹੀ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕੌਂਸਲਰ ਅਤੇ ਆਗੂ ਹੜਤਾਲੀ ਮੁਲਾਜ਼ਮਾਂ ਦੇ ਨਾਲ ਹਨ। ਜਿਹਨਾਂ ਨੇ ਕਰੋਨਾ ਮਹਾਂਮਾਰੀ ਦੇ ਸਮੇਂ ਵਿਚ ਵੀ ਆਪਣੀ ਜਾਨ ਤੇ ਖੇਡ ਕੇ ਆਪਣੀ ਡਿਊਟੀ ਕੀਤੀ ਹੈ ਤੇ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਸ਼ਹਿਰ ਦੇ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

error: Content is protected !!