ਬਿਜਲੀ ਦਰਾਂ ਦੇ ਮਾਮਲੇ ਤੇ ਕੈਪਟਨ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ: ਸੁਖਮਿੰਦਰ ਸਿੰਘ ਰਾਜਪਾਲ
ਜਲੰਧਰ(ਵੀਓਪੀ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ੍ਰ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਅਗਾਮੀ ਚੋਣਾਂ ਦੇ ਮੱਦੇਨਜ਼ਰ ਨਜ਼ਰ ਬਿਜਲੀ ਦਰਾਂ ਦੇ ਮਾਮਲੇ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾ ਕਿਹਾ ਕਿ ਇਨ੍ਹਾ ਨੇ 2018 ਵਿੱਚ ਫਿਕਸ ਚਾਰਜਰਜ਼ ਲਗਾਏ ਸਨ ! ਯੂਥ ਅਕਾਲੀ ਆਗੂ ਨੇ ਕਿਹਾ ਕਿ ਹੁਣ ਜਦੋਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਬਿਜਲੀ ਦੇ। ਰੇਟ 10 ਪੈਸੈ ਜਾਂ 20 ਵੀਹ ਪੈਸੈ ਘਟਾਉਣ ਦੀ ਗੱਲ ਕਰਕੇ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਨੌਜਵਾਨ ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਮੈਨੀਫੈਸਟੋ ਵਿੱਚ ਵਪਾਰਕ ਅਦਾਰਿਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਸੰਭਾਲਦਿਆਂ ਹੀ ਵਪਾਰਕ ਅਦਾਰੇ ਤਾਂ ਛੱਡੋ ਘਰਾਂ ਦੀ ਬਿਜਲੀ ਵੀ 10 ਰੁਪਏ ਯੂਨਿਟ ਤੱਕ ਕਰ ਦਿੱਤੀ ਗਈ। ਸ. ਰਾਜਪਾਲ ਨੇ ਕਿਹਾ ਕਿ ਅਕਾਲੀ ਦਲ ਨੇ ਮੰਗ ਕੀਤੀ ਸੀ ਕਿ ਕਰੋਨਾ ਕਾਲ ਦੌਰਾਨ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣ ਪਰ ਕੈਪਟਨ ਸਰਕਾਰ ਨੇ ਤਾਂ ਕਰੋਨਾ ਕਾਲ ਦੌਰਾਨ ਸਰਚਾਰਜ ਤੇ ਵੀ ਵਿਆਜ਼ ਲਿਆ ਹੈ। ਉਨ੍ਹਾ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਸੱਤਾ ਹਾਸਲ ਕੀਤੀ ਸੀ ਪਰ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਇਸ ਲਈ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼ਬਕ ਸਿਖਾਉਣ ਲਈ ਤਿਆਰ ਬੈਠੇ ਹਨ। ਸ. ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬ ਦੀ ਜਨਤਾ ਹੁਣ ਉਨ੍ਹਾਂ ਦੀਆਂ ਗੱਲਾਂ ਵਿਚ ਆ ਕੇ ਗੁੰਮਰਾਹ ਹੋਣ ਵਾਲੀ ਨਹੀਂ।