ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦਾ ਸਾਰਾ ਰਿਕਾਰਡ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰ ਕੀਤਾ ਜਾਵੇਗਾ

ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦਾ ਸਾਰਾ ਰਿਕਾਰਡ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰ ਕੀਤਾ ਜਾਵੇਗਾ

ਅੰਮ੍ਰਿਤਸਰ (ਵੀਓਪੀ ਬਿਊਰੋ) – ਜੂਨ ਮਹੀਨਾ ਪੰਜਾਬ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਥਾਂ ਰੱਖਦਾ ਹੈ। ਜੂਨ 1984 ਨੂੰ ਯਾਦ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦਾ ਸਾਰਾ ਰਿਕਾਰਡ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਚਸ਼ਮਦੀਦ ਜੋ ਇਸ ਦਾ ਸ਼ਿਕਾਰ ਹੋਏ ਹਨ, ਉਹ ਆਪਣਾ ਰਿਕਾਰਡ ਵੀਡੀਓ ਦੇ ਰੂਪ ਵਿੱਚ ਜਲਦ ਤੋਂ ਜਲਦ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ।

ਅੱਜ ਸਾਬਕਾ ਫੈਡਰਸ਼ਨ ਲੀਡਰ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਨਮਾਨਿਤ ਸ਼ਖ਼ਸੀਅਤ ਹਰਵਿੰਦਰ ਸਿੰਘ ਖ਼ਾਲਸਾ ਦੇ ਗ੍ਰਹਿ ਵਿਖੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਹਰਵਿੰਦਰ ਸਿੰਘ ਖ਼ਾਲਸਾ ਪਾਸੋਂ 1984 ਤੋਂ ਪਹਿਲਾ ਤੇ ਬਾਅਦ ਦੀ ਸਾਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਉਹ ਗੱਲਾਂ ਕਿਤਾਬਾਂ ਵਿੱਚੋਂ ਪ੍ਰਾਪਤ ਨਹੀਂ ਕੀਤੀਆਂ ਜਾ ਸਕਦੀਆਂ, ਜੋ ਹਰਵਿੰਦਰ ਸਿੰਘ ਖ਼ਾਲਸਾ ਦੀ ਜ਼ੁਬਾਨੀ ਸੁਣਿਆਂ ਪਤਾ ਲੱਗਦਾ ਹੈ।

ਉਨ੍ਹਾਂ ਕਿਹਾ ਕਿ ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦਾ ਰਿਕਾਰਡ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਠਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਚਸ਼ਮਦੀਦ ਜੋ ਇਸ ਦਾ ਸ਼ਿਕਾਰ ਹੋਏ ਹਨ, ਉਹ ਆਪਣਾ ਰਿਕਾਰਡ ਵੀਡੀਓ ਦੇ ਰੂਪ ਵਿੱਚ ਜਲਦ ਤੋਂ ਜਲਦ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਮ੍ਹਾਂ ਕਰਵਾਉਣ।

Leave a Reply

Your email address will not be published. Required fields are marked *

error: Content is protected !!