ਮਲੇਰਕੋਟਲਾ 192 ਪਿੰਡਾਂ ਵਾਲਾ ਬਣਿਆ ਜ਼ਿਲ੍ਹਾ, ਅੱਜ ਦੀ ਕੈਬਨਿਟ ‘ਚ ਕੈਪਟਨ ਨੇ ਲਾਈ ਮੋਹਰ

ਮਲੇਰਕੋਟਲਾ 192 ਪਿੰਡਾਂ ਵਾਲਾ ਬਣਿਆ ਜ਼ਿਲ੍ਹਾ, ਅੱਜ ਦੀ ਕੈਬਨਿਟ ‘ਚ ਕੈਪਟਨ ਨੇ ਲਾਈ ਮੋਹਰ

ਚੰਡੀਗੜ੍ਹ(ਵੀਓਪੀ ਬਿਊਰੋ) – ਪਿਛਲੇਂ ਦਿਨੀਂ ਈਦ ਦੇ ਪਵਿੱਤਰ ਤਿਉਹਾਰ ਉਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਸੀ। ਕੈਪਟਨ ਨੇ ਪੰਜਾਬ ਦੇ ਮਲੇਰਕੋਟਲਾ ਨੂੰ ਪੰਜਾਬ ਦਾ 23ਵੀਂ ਜ਼ਿਲ੍ਹਾ ਐਲਾਨਿਆਂ ਸੀ। ਅੱਜ ਕੈਬਨਿਟ ਦੀ ਮੀਟਿੰਗ ਵਿਚ ਮਲੇਰਕੋਟਲਾ ਨੂੰ ਜ਼ਿਲ੍ਹੇ ਵਿਚ ਤਬਦੀਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਹੁਣ ਮਲੇਰਕੋਟਲੇ ਵਿਚ ਮੰਤਰੀ ਮੰਡਲ ਨੇ ਸਬ ਤਹਿਸੀਲ ਅਮਰਗੜ੍ਹ, ਜੋ ਮਲੇਰਕੋਟਲਾ ਸਬ-ਡਵੀਜ਼ਨ ਦਾ ਹਿੱਸਾ ਸੀ, ਨੂੰ ਸਬ-ਡਵੀਜ਼ਨ/ਤਹਿਸੀਲ ਵਜੋਂ ਅਪਗ੍ਰੇਡ ਕਰਨ ਨੂੰ ਵੀ ਮੰਜ਼ੂਰੀ ਦੇ ਦਿੱਤੀ ਹੈ। ਇਸ ਨਾਲ ਮਲੇਰਕੋਟਲਾ ਜ਼ਿਲ੍ਹਾ ਹੁਣ ਤਿੰਨ ਸਬ-ਡਵੀਜ਼ਨਾਂ ਮਲੇਰਕੋਟਲਾ, ਅਹਿਮਦਗੜ੍ਹ ਤੇ ਅਮਰਗੜ੍ਹ ਨੂੰ ਸ਼ਾਮਲ ਕਰੇਗਾ। ਮਾਲੇਰਕੋਟਲਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਤੇ 6 ਕਾਨੂੰਗੋ ਸਰਕਲ ਸ਼ਾਮਲ ਹੋਣਗੇ।

ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਕਿ ਉਹ 12 ਵਿਭਾਗਾਂ ਦੇ ਦਫ਼ਤਰਾਂ ਵਿੱਚ ਨਵੀਆਂ ਅਸਾਮੀਆਂ ਬਣਾਉਣ ਨੂੰ ਪ੍ਰਵਾਨਗੀ ਦੇਵੇਗਾ। ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤਾਂ, ਸਮਾਜਿਕ ਨਿਆਂ ਤੇ ਘੱਟਗਿਣਤੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਮਾਜਿਕ ਸੁਰੱਖਿਆ ਤੇ ਔਰਤ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਸਮਾਜਿਕ ਸੁਰੱਖਿਆ, ਰੁਜ਼ਗਾਰ ਉਤਪਤੀ, ਉਦਯੋਗ ਤੇ ਵਣਜ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਤੇ ਵਿੱਤ ਹੋਣਗੇ।

error: Content is protected !!