ਨਵਜੋਤ ਸਿੰਘ ਸਿੱਧੂ ਗੁੰਮਸ਼ੁਦਾ, ਅੰਮ੍ਰਿਤਸਰ ‘ਚ ਲੱਗੇ ਪੋਸਟਰ

ਅੰਮ੍ਰਿਤਸਰ (ਵੀਓਪੀ ਬਿਊਰੋ) ਹਮੇਸ਼ਾ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਮੁੱਖ ਮੰਤਰੀ ਉਪਰ ਤੰਜ ਕੱਸਣ ਵਾਲੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਆਪਣੇ ਹੀ ਸ਼ਹਿਰ ਵਿਚ ਗੁੰਮਸ਼ੁਦਗੀ ਦੇ ਪੋਸਟਰ ਲੱਗ ਗਏ ਹਨ। ਸਿੱਧੂ ਦੇ ਇਲਾਕੇ ਵਿੱਚ ਲੱਗੇ ਪੋਸਟਰਾਂ ਵਿੱਚ ”ਗੁੰਮਸ਼ੁਦਾ ਦੀ ਤਲਾਸ਼” ਲਿਖ ਕੇ ਸਿੱਧੂ ਦੀ ਫੋਟੋ ਲਾਈ ਗਈ ਹੈ। ਇਸ ਦੇ ਨਾਲ ਹੀ ਸਿੱਧੂ ਨੂੰ ਲੱਭਣ ਵਾਲੇ ਨੂੰ ਇਨਾਮ ਦੇਣ ਬਾਰੇ ਕਿਹਾ ਗਿਆ ਹੈ।
ਲੋਕ ਨਵਜੋਤ ਸਿੰਘ ਸਿੱਧੂ ਤੋਂ ਖਫ਼ਾ ਹਨ ਕਿ ਨਵਜੋਤ ਸਿੰਘ ਸਿੱਧੂ ਆਪਣੇ ਪਟਿਆਲੇ ਵਾਲੇ ਘਰ ਵਿੱਚ ਹੀ ਜ਼ਿਆਦਾ ਸਮਾਂ ਬਿਤਾਉਂਦੇ ਹਨ ਅੰਮ੍ਰਿਤਸਰ ਵਿਚ ਤਾਂ ਉਨ੍ਹਾਂ ਨੂੰ ਦੇਖਿਆ ਕਈ ਚਿਰ ਹੋ ਗਿਆ ਹੈ।
ਪੋਸਟਰ ‘ਚ ਲਿਖਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਲੱਭਣ ਵਾਲੇ 50 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਹਲਕੇ ਵਿੱਚ ਕੋਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਿੱਧੂ ਸਾਹਿਬ ਨੇ ਆਪਣੇ ਇਲਾਕੇ ਦੇ ਲੋਕਾਂ ਵੱਲ ਧਿਆਨ ਦੇਣਾ ਹੀ ਛੱਡ ਦਿੱਤਾ ਹੈ, ਜਿਸ ਕਰਕੇ ਉਨ੍ਹਾਂ ਦੇ ਗੁੰਮਸ਼ੁਦਾ ਦੇ ਪੋਸਟਰ ਲਗਾਏ ਜਾ ਰਹੇ ਹਨ।