ਦੁਪਹਿਰ 3 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਹੋਣਗੇ ਵੱਡੇ ਐਲਾਨ!

ਦੁਪਹਿਰ 3 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਹੋਣਗੇ ਵੱਡੇ ਐਲਾਨ!

ਚੰਡੀਗੜ੍ਹ(ਵੀਓਪੀ ਬਿਊਰੋ) – ਅੱਜ ਫਿਰ ਦੁਪਹਿਰ 3 ਵਜੇ ਪੰਜਾਬ ਕੈਬੇਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਸੂਤਰਾਂ ਵਲੋਂ ਕਿਆਸ ਲਾਏ ਜਾ ਰਹੇ ਹਨ ਕਿ ਅੱਜ ਵੀ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਵੱਡੇ ਫੈਸਲੇ ਲੈ ਸਕਦੇ ਹਨ। ਮੀਟਿੰਗ ਵਿਚ ਜੋ ਵਿਚਾਰਾਂ ਹੋਣੀਆਂ ਹਨ ਉਸ ਦਾ ਸਾਰਾ ਖਰੜਾ ਮੰਤਰੀਆਂ ਨੂੰ ਭੇਜ ਦਿੱਤਾ ਗਿਆ ਹੈ।

ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਦੀ ਬੈਠਕ ‘ਚ ਸਰਕਾਰੀ ਮੁਲਾਜ਼ਮਾਂ ਨੂੰ ਸੈਲਰੀ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਸੈਲਰੀ ਵਾਧੇ ਦਾ ਏਜੰਡਾ ਆਉਣ ਦੀ ਸੰਭਾਵਨਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਮੁਲਾਜ਼ਮਾਂ ਨੂੰ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਿਕ ਸੈਲਰੀ 1 ਜੁਲਾਈ ਤੋਂ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੈਬਨਿਟ ਦੀ ਬੈਠਕ ‘ਚ ਕੋਵਿਡ ਨਾਲ ਜੁੜੇ ਮਾਮਲਿਆਂ ‘ਤੇ ਵੀ ਚਰਚਾ ਹੋਵੇਗੀ।

error: Content is protected !!