ਕਪੂਰਥਲਾ ਦੇ ਨਵ-ਨਿਯੁਕਤ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਕਪੂਰਥਲਾ ਦੇ ਨਵ-ਨਿਯੁਕਤ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

 

ਸੁਲਤਾਨਪੁਰ ਲੋਧੀ (ਸੁਰਿੰਦਰ ਬੱਬੂ) ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜ਼ਿਲੇ ਦੇ ਨਵ-ਨਿਯੁਕਤ ਐਸ ਐਸ ਪੀ ਹਰਕਮਲਪ੍ਰੀਤ ਸਿੰਘ ਖੱਖ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਪੁੱਜੇ।

 

ਇਸ ਮੌਕੇ ਤੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸਾਹਿਬ ਦੇ ਦਰਬਾਰ ਚ ਨਤਮਸਤਕ ਹੋਏ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।

ਦੂਜੇ ਪਾਸੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜਣ ਤੇ ਨਵਨਿਯੁਕਤ ਐਸਐਸਪੀ ਕਪੂਰਥਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਭਾਈ ਰੇਸ਼ਮ ਸਿੰਘ ਮੁਕਤਸਰੀ ਅਤੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਦੁਆਰਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਅਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਬਾਅਦ ਐਸਐਸਪੀ ਕਪੂਰਥਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਤੇ ਵੀ ਸੀਸ ਨਵਾਇਆ ਅਤੇ ਗੁਰੂ ਸਾਹਿਬ ਵੱਲੋਂ ਆਪਣੇ ਹਸਤ ਕਮਲਾਂ ਦੇ ਨਾਲ ਲਗਾਈ ਗਈ ਪਵਿੱਤਰ ਬੇਰੀ ਦੇ ਦਰਸ਼ਨ ਵੀ ਕੀਤੇ ।

ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਹ ਆਪਣੀ ਚਾਰਜ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਹਨ।

 

ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਕਾਨੂਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ।

error: Content is protected !!