ਨਹੀਂ ਖੁਸੇਗਾ ਪਟਿਆਲੇ ਦੇ ਰਾਜੇ ਦਾ ਰਾਜ, ਬਾਗ਼ੀ ਵਿਧਾਇਕਾਂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਨਹੀਂ ਖੁਸੇਗਾ ਪਟਿਆਲੇ ਦੇ ਰਾਜੇ ਦਾ ਰਾਜ, ਬਾਗ਼ੀ ਵਿਧਾਇਕਾਂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ (ਵੀਓਪੀ ਬਿਊਰੋ) – ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦਾ ਘਮਸਾਣ ਹਾਈਕਮਾਨ ਪਹੁੰਚ ਚੁੱਕਿਆ ਹੈ। ਹਾਈਕਮਾਨ ਵਲੋਂ ਵਿਧਾਇਕਾਂ ਤੇ ਮੰਤਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ ਹੈ। ਪਰ ਇਸ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਬਰਕਰਾਰ ਰਹੇਗੀ। ਕੈਪਟਨ ਤੇ ਬਾਗੀ ਧੜੇ ਵਿਚਾਲੇ ਸੰਤੁਲਨ ਬਣਾਉਣ ਲਈ ਨਵਜੋਤ ਸਿੱਧੂ ਨੂੰ ਸਰਕਾਰ ਜਾਂ ਪਾਰਟੀ ਅੰਦਰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਬਾਰੇ ਫੈਸਲਾ ਅੱਜ ਹਾਈਕਮਾਨ ਨਾਲ ਕੈਪਟਨ ਦੀ ਮੀਟਿੰਗ ਦੌਰਾਨ ਹੋ ਸਕਦਾ ਹੈ।

ਦਰਅਸਲ ਨਵਜੋਤ ਸਿੱਧੂ ਤੇ ਪਰਗਟ ਸਿੰਘ ਦੀ ਖੁੱਲ੍ਹੀ ਬਗ਼ਾਵਤ ਤੋਂ ਇਲਾਵਾ ਦੋ ਮੰਤਰੀਆਂ ਤੇ ਦੋ ਸੰਸਦ ਮੈਂਬਰਾਂ ਦੀ ਨਾਰਾਜ਼ਗੀ ਨੇ ਪੰਜਾਬ ਕਾਂਗਰਸ ਅੰਦਰ ਨਵੇਂ ਹਾਲਾਤ ਪੈਦਾ ਕਰ ਦਿੱਤੇ ਹਨ। ਇਨ੍ਹਾਂ ਲੀਡਰਾਂ ਦੀਆਂ ਲਗਾਤਾਰ ਸ਼ਿਕਾਇਤਾਂ ਦਾ ਨਤੀਜਾ ਇਹ ਹੈ ਕਿ ਹਾਈਕਮਾਨ ਨੂੰ ਪਾਰਟੀ ਲੀਡਰਸ਼ਿਪ ਦੀ ਕਮੇਟੀ ਬਣਾ ਕੇ ਰਾਇਸ਼ੁਮਾਰੀ ਕਰਵਾਉਣੀ ਪਈ ਹੈ। ਇਸ ਰਾਇਸ਼ੁਮਾਰੀ ’ਚ ਕੈਪਟਨ ਵਿਰੁੱਧ ਵੱਡੀ ਗਿਣਤੀ ’ਚ ਵਿਧਾਇਕਾਂ ਦੀ ਨਾਰਾਜ਼ਗੀ ਸਾਹਮਣੇ ਆਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਜ ਵੀਰਵਾਰ ਨੂੰ ਦਿੱਲੀ ਪੁੱਜ ਰਹੇ ਹਨ ਤੇ ਸ਼ੁੱਕਰਵਾਰ ਨੂੰ ਕਮੇਟੀ ਨਾਲ ਮੁਲਾਕਾਤ ਕਰ ਸਕਦੇ ਹਨ। ਅਨੁਮਾਨ ਲਾਏ ਜਾ ਰਹੇ ਹਨ ਕਿ ਕਮੇਟੀ ਨੂੰ ਮਿਲਣ ਤੋਂ ਪਹਿਲਾਂ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਕਾਂਗਰਸ ਹਾਈਕਮਾਨ ਵੱਲੋਂ ਗਠਤ ਕਮੇਟੀ ਵਿੱਚ ਮਲਿਕਾਰਜੁਨ ਖੜਗੇ, ਜੈਪ੍ਰਕਾਸ਼ ਅਗਰਵਾਲ ਅਤੇ ਹਰੀਸ਼ ਰਾਵਤ ਜਿਹੇ ਸੀਨੀਅਰ ਆਗੂ ਸ਼ਾਮਲ ਹਨ। ਇਸ ਉੱਚ ਪੱਧਰੀ ਕਮੇਟੀ ਨੇ ਬੁੱਧਵਾਰ ਨੂੰ ਤੀਜੇ ਦਿਨ ਵੀ ਦੇਰ ਰਾਤ ਤੱਕ ਪੰਜਾਬ ਦੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਹੋਰ ਲੀਡਰਾਂ ਦੀ ਗੱਲ ਸੁਣੀ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਵੀ ਇਸ ਕਮੇਟੀ ਨੂੰ ਮਿਲਣ ਪੁੱਜੇ।

 

Leave a Reply

Your email address will not be published. Required fields are marked *

error: Content is protected !!