ਮਿਲਖ਼ਾ ਸਿੰਘ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਫਿਰ ਹੋਏ ਬਿਮਾਰ, PGI ਦੇ ICU ‘ਚ ਭਰਤੀ

ਮਿਲਖ਼ਾ ਸਿੰਘ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਫਿਰ ਹੋਏ ਬਿਮਾਰ, PGI ਦੇ ICU ‘ਚ ਭਰਤੀ

ਚੰਡੀਗੜ੍ਹ (ਵੀਓਪੀ ਬਿਊਰੋ) – ਕੋੋਰੋਨਾ ਤੋਂ ਜੰਗ ਜਿੱਤਣ ਤੋਂ ਬਾਅਦ ਮਸ਼ਹੂਰ ਐਥਲੀਟ ਮਿਲਖਾ ਸਿੰਘ ਫਿਰ ਬਿਮਾਰ ਹੋ ਗਏ ਹਨ। ਉਹਨਾਂ ਨੂੰ ਸਾਹ ਲੈਣ ਵਿਚ ਦਿਕਤ ਆ ਰਹੀ ਸੀ ਜਿਸ ਕਾਰਨ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਭਰਤੀ ਕਰਵਾਇਆ ਗਿਆ। ਹੁਣ ਉਹ ਵੈਂਟੀਲੇਂਟਰ ਉਪਰ ਹਨ। ਡਾਕਟਰ ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਵੈਸੇ ਉਹਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪਹਿਲਾਂ 17 ਮਈ ਨੂੰ ਉਹ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ ਤੇ ਉਹਨਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋ ਰਹੀ ਸੀ ਤੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

error: Content is protected !!