Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
June
5
ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਦੇਣ ‘ਤੇ ਜਵਾਬ ਮੰਗਿਆ
National
Politics
Punjab
ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਦੇਣ ‘ਤੇ ਜਵਾਬ ਮੰਗਿਆ
June 5, 2021
Voice of Punjab
ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਦੇਣ ‘ਤੇ ਜਵਾਬ ਮੰਗਿਆ
ਚੰਡੀਗੜ੍ਹ(ਵੀਓਪੀ ਬਿਊਰੋ) – ਕੇਂਦਰ ਸਰਕਾਰ ਨੇ ਪੰਜਾਬ ਦੀ ਕੈਪਟਨ ਸਰਕਾਰ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ ਹੈ।ਪੰਜਾਬ ਸਰਕਾਰ ਤੇ ਕਥਿਤ ਤੌਰ ਤੇ ਫਾਇਦੇ ਲਈ ਕੋਵਿਡ19 ਵੈਕਸੀਨ ਵੇਚਣ ਦੇ ਇਲਜ਼ਾਮ ਲੱਗੇ ਸੀ।ਜਿਸ ਮਗਰੋਂ ਵਿਰੋਧੀ ਧਿਰਾਂ ਵੀ ਕਾਂਗਰਸ ਸਰਕਾਰ ਨੂੰ ਘੇਰ ਰਹੀਆਂ ਹਨ।ਏਬੀਪੀ ਨਿਊਜ਼ ਵੱਲੋਂ ਇਸ ਮੁੱਦੇ ਨੂੰ ਚੁੱਕੇ ਜਾਣ ਮਗਰੋਂ ਕੈਪਟਨ ਸਰਕਾਰ ਨੇ ਪੈਰ ਪਛਾਂਹ ਖਿੱਚ ਲਿਆ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਵੈਕਸੀਨ ਵਾਪਸ ਮੰਗ ਲਈ।
ਸਿਹਤ ਮੰਤਰਾਲੇ ਦੀ ਵਧੀਕ ਸਕੱਤਰ ਵੱਲੋਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਲਿਖੀ ਇੱਕ ਚਿੱਠੀ ਵਿੱਚ ਕਿਹਾ, “ਜਿਵੇਂ ਕਿ ਤੁਸੀਂ ਜਾਣਦੇ ਹੋ, 1 ਮਈ, 2021 ਤੋਂ, ਲਿਬਰਲਾਈਜ਼ਡ ਪ੍ਰਾਈਸਿੰਗ ਅਤੇ ਐਕਸਲਰੇਟਿਡ ਨੈਸ਼ਨਲ ਕੋਵਿਡ -19 ਟੀਕਾਕਰਣ ਰਣਨੀਤੀ ਲਾਗੂ ਹੋ ਗਈ ਹੈ। ਇਸ ਰਣਨੀਤੀ ਦੇ ਅਨੁਸਾਰ, ਨਿੱਜੀ ਖੇਤਰ ਦੇ ਹਸਪਤਾਲ ਟੀਕਾ ਨਿਰਮਾਤਾਵਾਂ ਤੋਂ ਸਿੱਧਾ ਕੋਵਿਡ-19 ਟੀਕੇ ਖਰੀਦਣਗੇ।ਇਸ ਲਈ ਰਾਜ ਸਰਕਾਰ ਨੂੰ ਬੇਨਤੀ ਹੈ ਕਿ ਇਸ ਖ਼ਬਰ ਦੇ ਲੇਖ ਦੀ ਸੱਚਾਈ ਦੀ ਪੁਸ਼ਟੀ ਕੀਤੀ ਜਾਵੇ ਅਤੇ ਇਸ ਬਾਰੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੂੰ ਤੁਰੰਤ ਸਪਸ਼ਟੀਕਰਨ ਭੇਜਿਆ ਜਾਵੇ।”
ਵਿਰੋਧੀ ਪਾਰਟੀਆਂ- ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਸਰਕਾਰ ਨੂੰ ਨਿੱਜੀ ਹਸਪਤਾਲਾਂ ਨੂੰ ਟੀਕੇ ਵੇਚਣ ਲਈ ਨਿੰਦਾ ਕੀਤੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਤੁਰੰਤ ਇਸ ਯੂ-ਟਰਨ ਲੈ ਲਿਆ।ਏਬੀਪੀ ਨਿਊਜ਼ ‘ਤੇ ਮਾਮਲਾ ਉੱਠਣ ਮਗਰੋਂ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਇਹ ਹੁਕਮ ਵਾਪਸ ਲੈ ਲਏ ਹਨ।ਇਸਦੇ ਨਾਲ ਹੀ, ਸਰਕਾਰ ਨੇ ਨਿੱਜੀ ਹਸਪਤਾਲਾਂ ਕੋਲੋਂ ਉਹ ਟੀਕਾ ਖੁਰਾਕਾਂ ਵੀ ਵਾਪਸ ਲੈ ਲਈਆਂ ਹਨ ਜੋ ਅਜੇ ਇਸਤਮਾਲ ਨਹੀਂ ਹੋਈਆਂ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ, “ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ 42000 ਕੋਰੋਨਾ ਟੀਕੇ ਵਾਪਸ ਲੈ ਲਏ ਹਨ।ਮੁੱਖ ਮੰਤਰੀ ਨੇ ਤੁਰੰਤ ਇਸ ਘਟਨਾ ਅਤੇ ਇਹ ਫੈਸਲਾ ਕੀਤਾ ਹੈ।ਜਿਨ੍ਹਾਂ ਨੇ ਟੀਕੇ ਦੀ ਵਾਧੂ ਕੀਮਤ ਅਦਾ ਕੀਤੀ ਹੈ, ਉਨ੍ਹਾਂ ਨੂੰ ਸਰਕਾਰ ਵੱਲੋਂ ਪੈਸੇ ਰਿਫੰਡ ਵੀ ਕੀਤੇ ਜਾਣਗੇ।”
ਇਸ ਤੋਂ ਇਲਾਵਾ ਹਸਪਤਾਲਾਂ ਵੱਲੋਂ ਵੈਕਸੀਨੇਸ਼ਨ ਫੰਡ ਵਿੱਚ ਦਿੱਤੇ ਗਏ ਪੈਸੇ ਵੀ ਸਰਕਾਰ ਵਾਪਸ ਕਰ ਦੇਵੇਗੀ। ਪੰਜਾਬ ਸਰਕਾਰ ਨੇ ਟੀਕਾ ਫੰਡ ਇਕੱਠੇ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿੱਚ ਅਮਰਿੰਦਰ ਸਰਕਾਰ ਨਿੱਜੀ ਹਸਪਤਾਲਾਂ ਵੱਲੋਂ ਦਿੱਤੇ ਪੈਸੇ ਹੁਣ ਵਾਪਸ ਕਰੇਗੀ।
Post navigation
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ ਜ਼ਿਲ੍ਹਾ ਪ੍ਰਧਾਨਾਂ ਅਤੇ ਵੱਖ-ਵੱਖ ਵਿੰਗ ਦਾ ਐਲਾਨ ਜਲਦ ਕੀਤਾ ਜਾਵੇਗਾ : ਬ੍ਰਹਮਪੁਰਾ, ਢੀੰਡਸਾ
ਪੜ੍ਹੋ- ਕੌਣ ਕਰ ਰਿਹਾ ਭਲਕੇ ਅੰਮ੍ਰਿਤਸਰ ਉੱਤੇ ਖ਼ਾਲਿਸਤਾਨ ਦੇ ਝੰਡੇ ਲਹਿਰਾਉਣ ਦੀ ਤਿਆਰੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us