ਨਵਜੋਤ ਕੌਰ ਸਿੱਧੂ ਨੇ ਕੈਪਟਨ ਸਿਰ ਭੰਨ੍ਹਿਆ ਭਾਂਡਾ, ਕਿਹਾ,ਕੋਰੋਨਾ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਕਾਂਗਰਸ 

ਨਵਜੋਤ ਕੌਰ ਸਿੱਧੂ ਨੇ ਕੈਪਟਨ ਸਿਰ ਭੰਨ੍ਹਿਆ ਭਾਂਡਾ, ਕਿਹਾ,ਕੋਰੋਨਾ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਕਾਂਗਰਸ 

ਪਟਿਆਲਾ(ਵੀਓਪੀ ਬਿਊਰੋ) – ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਖਿਲਾਫ਼ ਮੈਦਾਨ ਵਿਚ ਨਿਤਰੇ ਹੋਏ ਹਨ ਤੇ ਹੁਣ ਉਹਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਲਿਆ ਹੈ। ਨਵਜੋਤ ਕੌਰ ਸਿੱਧੂ ਪਟਿਆਲਾ ਦੇ ਪਿੰਡ ਨੈਣਾਕੋਟ ਪਹੁੰਚੇ। ਉੱਥੇ ਉਹਨਾਂ ਨੇ ਲੋਕਾਂ ਨਾਲ ਖ਼ਾਸ ਗੱਲਾਂਬਾਤਾਂ ਕੀਤੀਆਂ।

ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿਚ ਕੋਰੋਨਾ ਦੁਰਾਨ ਹੋਈਆਂ ਮੌਤਾਂ ਦਾ ਜ਼ਿੰਮੇਵਾਰ ਸਿੱਧੇ ਰੂਪ ਵਿਚ ਪੰਜਾਬ ਸਰਕਾਰ ਨੂੰ ਠਹਿਰਾਇਆ। ਉਹਨਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਪੁਖਤਾਂ ਪ੍ਰਬੰਧ ਤਾਂ ਕੀ ਕਰਨੇ ਸੀ ਸਗੋਂ ਆਕਸੀਜਨ ਅਤੇ ਵੈਕਸੀਨ ਦੀ ਕਾਲਾਬਾਜ਼ਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਨਾ ਪਿਆ।

ਉਹਨਾਂ ਨੇ ਕੈਪਟਨ ਉਪਰ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਪਟਿਆਲਾ ਵਿਚ ਇਕ ਬਿਲਡਿੰਗ ਡਿੱਗ ਪਈ ਜਿਸ ਦੌਰਾਨ ਕਈ ਮਜ਼ਦੂਰ ਮਲਬੇ ਹੇਠ ਦੱਬ ਗਏ ਪਰ ਕੈਪਟਨ ਨੇ ਨਾਜਾਇਜ਼ ਉਸਾਰੀ ਕਰਨ ਵਾਲਿਆ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿਚ ਜੋ ਵੀ ਗਲ਼ਤ ਹੋ ਰਿਹਾ ਹੈ ਉਹ ਸਭ ਕੈਪਟਨ ਸਾਹਿਬ ਦੀ ਰਹਿਨੁਮਾਈ ਹੇਠ ਹੀ ਹੁੰਦਾ ਹੈ ਕੈਪਟਨ ਨੇ ਸਭ ਨੂੰ ਸ਼ੈਅ ਦਿੱਤੀ ਹੋਈ ਹੈ।

error: Content is protected !!