ਕੋਰੋਨਾ ਨਿਯਮਾਂ ਦੀ ਉਲੰਘਣਾ ਤਹਿਤ ਸੁਖਬੀਰ ਬਾਦਲ ਤੇ ਅਕਾਲੀ ਵਰਕਰਾਂ ‘ਤੇ ਮਾਮਲਾ ਦਰਜ

ਕੋਰੋਨਾ ਨਿਯਮਾਂ ਦੀ ਉਲੰਘਣਾ ਤਹਿਤ ਸੁਖਬੀਰ ਬਾਦਲ ਤੇ ਅਕਾਲੀ ਵਰਕਰਾਂ ‘ਤੇ ਮਾਮਲਾ ਦਰਜ

ਮੋਹਾਲੀ (ਵੀਓਪੀ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨ ਕਾਂਗਰਸ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਸੀ ਜਿਸ ਕਰਕੇ ਮੋਹਾਲੀ ਪੁਲਿਸ ਨੇ ਉਨ੍ਹਾਂ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਵਿਚ 150 ਅਕਾਲੀ ਵਰਕਰ ਸ਼ਾਮਲ ਸਨਇਸ ਰੈਲੀ ‘ਚ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਸ਼ਮੂਲੀਅਤ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ‘ਚ ਕਾਰਵਾਈ ਕਰਨ ਦੇ ਹੁਕਮ ਦਿੱਤੇ। ਜਿਸ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਬੀਡੀਪੀਓ ਹਿਤੇਨ ਕਪਿਲਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ।

ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ. ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋਡੀ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸਰਬਜੀਤ ਕੌਰ, ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ, ਜ਼ਿਲ੍ਹਾ ਇੰਚਾਰਜ ਗੁਰਵਿੰਦਰ ਸਿੰਘ ਮਿੱਤਲ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਗੁਰਤੇਜ ਪਨੂੰ, ਵਿਨਿਤ ਵਰਮਾ, ਸੰਨੀ ਆਹਲੂਵਾਲੀਆ, ਪਰਮਿੰਦਰ ਗੋਲਡੀ, ਨਰਿੰਦਰ ਸਿੰਘ ਸ਼ੇਰਗਿੱਲ, ਸੁਭਾਸ਼ ਸ਼ਰਮਾ, ਰਾਜ ਗਿੱਲ, ਦੇਵ ਮਾਨ, ਮੰਗਚੰਦ, ਚੇਤਨ ਜੌੜੇ, ਦਿਨੇਸ਼ ਚੱਢਾ, ਤਜਿੰਦਰ ਮਹਿਰਾ, ਨਰਿੰਦਰ ਟਿਵਾਣਾ, ਅਜੇ ਲਿੱਬੜਾ, ਨੀਨਾ ਮਿੱਤਲ, ਅਨੂ ਬੱਬਰ, ਮਨਮਿੰਦਰ ਸਿੰਘ, ਗਿਆਸਪੁਰਾ ਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *

error: Content is protected !!