ਘਰ ਦੀ ਕੱਧ ਟੱਪ ਕੇ ਨਾਬਾਲਿਗ ਲੜਕੀ ਨਾਲ ਕੀਤਾ ਬਲਾਤਕਾਰ, ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ

ਘਰ ਦੀ ਕੱਧ ਟੱਪ ਕੇ ਨਾਬਾਲਿਗ ਲੜਕੀ ਨਾਲ ਕੀਤਾ ਬਲਾਤਕਾਰ, ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਵੀਓਪੀ ਬਿਊਰੋ) – ਪੰਜਾਬ ਵਿਚ ਪਿਛਲੇ ਕਈ ਮਹੀਨਿਆਂ ਤੋਂ ਜਬਰ ਜਨਾਹ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਫਿਰਜੋਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨਾਬਾਲਿਗ ਲੜਕੀ ਨਾਲ ਰੇਪ ਹੋਇਆ ਹੈ। ਕੁੜੀ ਦੀ ਉਮਰ 16 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ਉਪਰ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੀੜਤ ਲੜਕੀ ਨੇ ਦੱਸਿਆ ਕਿ ਮਿਤੀ 5 ਜੂਨ 2021 ਨੂੰ ਕਰੀਬ ਸਾਢੇ 9 ਵਜੇ ਉਹ ਤੇ ਉਸ ਦੀਆਂ ਦੋ ਛੋਟੀਆਂ ਭੈਣਾਂ ਘਰ ਵਿਚ ਇਕੱਲੀਆਂ ਸਨ। ਛੋਟੀਆਂ ਭੈਣਾਂ ਸੁੱਤੀਆਂ ਪਈਆਂ ਸਨ ਤਾਂ ਦੋਸ਼ੀ ਰਮਨ ਪੁੱਤਰ ਮੰਗਾ ਕੰਧ ਟੱਪ ਕੇ ਉਸ ਦੇ ਘਰ ਆ ਗਿਆ। ਘਰ ਦੀ ਲਾਈਟ ਜਗ ਰਹੀ ਸੀ ਤੇ ਰਮਨ ਨੇ ਉਸ ਦਾ ਮੂੰਹ ਨੱਪ ਲਿਆ ਤੇ ਧਮਕੀ ਦਿੱਤੀ ਕਿ ਜੇ ਉਸ ਨੇ ਰੌਲਾ ਪਾਇਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਉਸ ਨੂੰ ਤੂੜੀ ਵਾਲੇ ਕਮਰੇ ਵਿਚ ਲੈ ਗਿਆ ਤੇ ਉਸ ਜਬਰ-ਜਨਾਹ ਕੀਤਾ।

ਨਾਬਾਲਿਗ ਲੜਕੀ ਨੇ ਦੱਸਿਆ ਕਿ ਇਸ ਦੌਰਾਨ ਲਵਪ੍ਰੀਤ ਪੁੱਤਰ ਪ੍ਰੇਮ ਵੀ ਆ ਗਿਆ ਤੇ ਉਸ ਨੇ ਵੀ ਉਸ ਨਾਲ ਜਬਰ ਜਨਾਹ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਕੰਵਲ ਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਦੋਸ਼ੀਅਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

error: Content is protected !!