10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ, ਬਿਜਲੀ ਪੂਰੀ ਮਿਲਣ ਦੀ ਆਸ

10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ, ਬਿਜਲੀ ਪੂਰੀ ਮਿਲਣ ਦੀ ਆਸ

ਜਲੰਧਰ (ਵੀਓਪੀ ਬਿਊਰੋ) -ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਬੀਜਣ ਵਾਸਤੇ ਕਿਸਾਨਾਂ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਉਡੀਕ ਦੀਆਂ ਘੜੀਆਂ ਖਤਮ ਹੋ ਗਈਆਂ ਹਨ ਅਤੇ 10 ਜੂਨ ਨੂੰ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਵੱਡੇ ਪੱਧਰ ‘ਤੇ ਝੋਨਾ ਬੀਜਣ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਖੇਤਾਂ ਦੀ ਵਾਹ-ਵਹਾਈ ਦਾ ਕੰਮ ਅਤੇ ਖੇਤਾਂ ਦੇ ਬੰਨੇ ਮਜ਼ਬੂਤ ਕਰਨ ਦਾ ਕੰਮ ਨਿਰੰਤਰ ਜਾਰੀ ਹੈ। ਜਿਹਨਾਂ ਕਿਸਾਨਾਂ ਦੀ ਝੋਨੇ ਦੀ ਪਨੀਰੀ ਤਿਆਰ ਹੋ ਚੁੱਕੀ ਹੈ।

ਉਹਨਾਂ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਤਰੀਕ ‘ਤੇ ਝੋਨੇ ਦੀ ਲਵਾਈ ਦਾ ਸ਼ੁੱਭ ਮਹੂਰਤ ਕਰ ਦਿੱਤਾ ਜਾਵੇਗਾ। ਕਿਉਂਕਿ ਉਹਨਾਂ ਕਿਸਾਨਾਂ ਨੇ ਖੇਤਾਂ ਵਿਚ ਪਾਣੀ ਛੱਡ ਕੇ ਖੇਤ ਝੋਨਾ ਲਾਉਣ ਲਈ ਬਿਲਕੁਲ ਤਿਆਰ ਕਰ ਲਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਗਰ ਪੰਜਾਬ ਸਰਕਾਰ ਲਗਾਤਾਰ ਬਿਜਲੀ ਦਿੰਦੀ ਰਹੀ ਤਾਂ ਝੋਨੇ ਦੀ ਬਿਜਾਈ ਦਾ ਕੰਮ ਜਲਦ ਨੇਪਰੇ ਚੜ੍ਹ ਜਾਵੇਗਾ।

error: Content is protected !!