ਆਖਰ ਕਿਉਂ ਦਿੱਤਾ ਜਾ ਰਿਹਾ ਰਾਮ ਰਹੀਮ ਨੂੰ ਵੀਆਈਪੀ ਟ੍ਰੀਟਮੈਂਟ

ਆਖਰ ਕਿਉਂ ਦਿੱਤਾ ਜਾ ਰਿਹਾ ਰਾਮ ਰਹੀਮ ਨੂੰ ਵੀਆਈਪੀ ਟ੍ਰੀਟਮੈਂਟ

ਨਵੀਂ ਦਿੱਲੀ (ਵੀਓਪੀ ਬਿਊਰੋ)- ਰਾਮਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਇਕ ਚਿੱਠੀ ਲਿਖੀ ਹੈ। ਚਿੱਠੀ ਵਿਚ ਕਿਹਾ ਗਿਆ ਹੈ ਕਿ ਬਲਾਤਕਾਰ ਦੀ ਸਜਾ ਭੁਗਤ ਰਹੇ ਦੋਸ਼ੀ ਰਾਮ ਰਹੀਮ ਨੂੰ ਵਾਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ।

ਚੀਫ ਜਸਟਿਸ ਨੂੰ ਲਿਖੇ ਮੰਗ ਪੱਤਰ ਵਿਚ ਛਤਰਪਤੀ ਨੇ ਕਿਹਾ ਕਿ ਇਹ ਕਾਨੂੰਨ ਦੀ ਦੁਰਵਰਤੋਂ ਹੈ ਜਿਸ ਵਿਚ ਹੱਤਿਆ ਤੇ ਜਬਰ ਜਨਾਹੇ ਦੇ ਦੋਸ਼ੀ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਅੱਜ ਤਕ ਸਰਕਾਰ ਨੇ ਅਜਿਹੇ ਕਿਸੇ ਵੀ ਮਾਮਲੇ ‘ਚ ਅਜਿਹੇ ਅਪਰਾਧੀ ਨੂੰ ਅਜਿਹੀ ਇਲਾਜ ਦੀ ਸਹੂਲਤ ਨਹੀਂ ਦਿੱਤੀ ਹੈ। ਹਾਈ ਕੋਰਟ ਇਸ ਮਾਮਲੇ ‘ਚ ਤੁਰੰਤ ਦਖ਼ਲ ਦੇਵੇ ਤੇ ਸਰਕਾਰ ਦੇ ਹੁਕਮ ਨੂੰ ਰੱਦ ਕਰੇ।

ਤੁਹਾਨੂੰ ਦੱਸ ਦੇਈਏ ਕਿ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਗੁਰਮੀਤ ਰਾਮ ਰਹੀਮ ਨੂੰ ਵੀਆਈਪੀ ਟ੍ਰੀਟਮੈਂਟ ਦੇਣ ਦਾ ਦੋਸ਼ ਲਗਾਇਆ ਹੈ। ਅੰਸ਼ੁਲ ਨੇ ਕਿਹਾ ਹੈ ਕਿ ਗੁਰਮੀਤ ਰਾਮ ਰਹੀਮ ਵਰਗੇ ਕੈਦੀ ਨੂੰ ਇਸ ਤਰ੍ਹਾਂ ਮੇਦਾਂਤਾ ਹਸਪਤਾਲ ‘ਚ ਦਾਖ਼ਲ ਕਰਵਾਉਣਾ ਤੇ ਵੀਆਈਪੀ ਸਹੂਲਤਾਂ ਦੇਣਾ ਵੱਡਾ ਸਵਾਲ ਉਠਾਉਂਦਾ ਹੈ। ਅੰਸ਼ੁਲ ਨੇ ਹਸਪਤਾਲ ‘ਚ ਹਨੀਪ੍ਰੀਤ ਨੂੰ ਗੁਰਮੀਤ ਰਾਮ ਰਹੀਮ ਦਾ ਅਟੈਂਡੈਂਟ ਬਣਾਉਣ ‘ਤੇ ਵੀ ਸਵਾਲ ਉਠਾਇਆ। ਉਸ ਨੇ ਕਿਹਾ ਕਿ ਹਨੀਪ੍ਰੀਤ ਪੰਚਕੂਲਾ ਹਿੰਸਾ ਦੀ ਮੁਖ ਮੁਲਜ਼ਮ ਹੈ ਤੇ ਅਜਿਹੇ ਵਿਚ ਉਸ ਨੂੰ ਗੁਰਮੀਤ ਰਾਮ ਰਹੀਮ ਦੇ ਕਰੀਬ ਇਸ ਤਰ੍ਹਾਂ ਰਹਿਣਾ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੱਸ ਦੇਈਏ ਕਿ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ‘ਚ ਵੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਈ ਗਈ ਹੈ।

error: Content is protected !!