ਪਤਨੀ ਨੂੰ ਕਹੀ ਨਾਲ ਮਾਰ ਮੁਕਾਇਆ ਬਾਅਦ ‘ਚ ਆਪ ਵੀ ਕਰ ਲਈ ਖੁਦਕੁਸ਼ੀ

ਪਤਨੀ ਨੂੰ ਕਹੀ ਨਾਲ ਮਾਰ ਮੁਕਾਇਆ ਬਾਅਦ ‘ਚ ਆਪ ਵੀ ਕਰ ਲਈ ਖੁਦਕੁਸ਼ੀ

ਬਠਿੰਡਾ (ਵੀਓਪੀ ਬਿਊਰੋ)  ਜ਼ਿਲ੍ਹੇ ਦੇ ਪਿੰਡ ਭਾਈ ਬਖਤੌਰ ਵਿਚ ਆਪਣੀ ਪਤਨੀ ਨੂੰ ਕਤਲ ਕਰਨ ਵਾਲੇ ਗੁਰਮੀਤ ਸਿੰਘ ਨੇ ਵੀ ਖੁਦਕੁਸ਼ੀ ਕਰ ਲਈ ਹੈ। ਉਕਤ ਵਿਅਕਤੀ ਨੇ ਮੰਗਲਵਾਰ ਵੱਡੇ ਤੜਕੇ ਆਪਣੀ ਪਤਨੀ ਬਿੰਦਰ ਕੌਰ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਹ ਫਰਾਰ ਚੱਲ ਰਿਹਾ ਸੀ।ਪੁਲਿਸ ਨੇ ਉਸ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਸੀ।

ਬੁੱਧਵਾਰ ਸਵੇਰੇ ਪਿੰਡ ਘਸੋਖਾਨਾ ਦੇ ਲੋਕਾਂ ਨੇ ਵਾਟਰ ਵਰਕਸ ਦੀ ਡਿੱਗੀ ਵਿਚ ਇਕ ਲਾਸ਼ ਤੈਰਦੀ ਹੋਈ ਦੇਖੀ ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਲਾਸ਼ ਨੂੰ ਵਾਟਰ ਵਰਕਸ ਦੀ ਡਿੱਗੀ ਵਿੱਚੋਂ ਬਾਹਰ ਕੱਢਿਆ ਤਾਂ ਪਤਾ ਲੱਗਾ ਕਿ ਉਕਤ ਲਾਸ਼ ਗੁਰਮੀਤ ਸਿੰਘ ਵਾਸੀ ਭਾਈ ਬਖਤੌਰ ਦੀ ਹੈ, ਜਿਸ ਨੇ ਮੰਗਲਵਾਰ ਨੂੰ ਸਵੇਰੇ ਆਪਣੀ ਪਤਨੀ ਬਿੰਦਰ ਕੌਰ ਦਾ ਕਤਲ ਕੀਤਾ ਸੀ।

error: Content is protected !!