ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਇਹ ਸੁਵਿਧਾਵਾਂ ਜਲਦ ਮਿਲਣ ਜਾ ਰਹੀਆਂ

ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਇਹ ਸੁਵਿਧਾਵਾਂ ਜਲਦ ਮਿਲਣ ਜਾ ਰਹੀਆਂ

ਚੰਡੀਗੜ੍ਹ (ਵੀਓਪੀ ਬਿਊਰੋ) ਸੂਬੇ ਦੀ ਸਰਕਾਰ ਨੇ ਪੰਜਾਬ ਵਿਚ ਸਾਰੇ ਸੇਵਾ ਕੇਂਦਰਾਂ ‘ਚ 7 ਵਿਭਾਗਾਂ ਦੀ 192 ਹੋਰ ਨਾਗਰਿਕ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਮੁੱਖ ਕਾਰਨ ਨਾਗਰਿਕਾਂ ਦੇ ਸਮੇਂ ਦੀ ਬੱਚਤ ਤੇ ਪਰੇਸ਼ਾਨੀ ਤੋ ਨਿਜਾਤ ਦੇਣਾ ਹੈ ਤਾਂ ਕਿ ਉਨ੍ਹਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਾਉਣੇ ਪੈਣ। ਇਹ ਫੈਸਲਾ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ ਹੈ।

ਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸੁਧਾਰ ‘ਤੇ ਲੋਕ ਸ਼ਿਕਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਦੀ ਸੁਵਿਧਾ ਲਈ ਸੇਵਾ ਕੇਂਦਰਾਂ ਤੋਂ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਨ੍ਹਾਂ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਇਨ੍ਹਾਂ ਦੀ ਰੀ-ਇੰਜੀਨੀਅਰਿੰਗ ਕੀਤੀ ਜਾਵੇ। ਮਹਾਜਨ ਨੇ ਵਿਭਾਗ ਨੂੰ ਇਹ ਸੇਵਾਵਾਂ ‘ਤੇ ਜ਼ਿਆਦਾ ਆਸਾਨ ਤੇ ਸਮੇਂ ਬੱਧ ਢੰਗ ਨਾਲ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਾਉਣੇ ਪੈਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਕਿਹਾ ਕਿ ਨਾਗਰਿਕ ਸੇਵਾਵਾਂ ਦਾ ਫਾਇਦਾ ਲੈਣ ਲਈ ਲਗਪਗ 10 ਲੱਖ ਨਾਗਰਿਕ ਹਰ ਮਹੀਨੇ ਸੇਵਾ ਕੇਂਦਰਾਂ ‘ਚ ਆਉਂਦੇ ਹਨ ਤੇ ਸਾਰੇ ਜ਼ਿਲ੍ਹਿਆਂ ‘ਚ 0.5 ਫੀਸਦੀ ਤੋਂ ਵੀ ਘੱਟ ਸੇਵਾਵਾਂ ਲੰਬਿਤ ਹਨ।

error: Content is protected !!