ਪੰਜਾਬ ‘ਚ 13 ਜੂਨ ਤੱਕ ਪੈ ਸਕਦਾ ਹੈ ਭਾਰੀ ਮੀਂਹ, ਤੇਜ਼ ਹਵਾਵਾਂ ਵੀ ਚੱਲਣਗੀਆਂ

ਪੰਜਾਬ ‘ਚ 13 ਜੂਨ ਤੱਕ ਪੈ ਸਕਦਾ ਹੈ ਭਾਰੀ ਮੀਂਹ, ਤੇਜ਼ ਹਵਾਵਾਂ ਵੀ ਚੱਲਣਗੀਆਂ

ਚੰਡੀਗੜ੍ਹ (ਵੀਓਪੀ ਬਿਊਰੋ) – ਪੰਜਾਬ ਵਿਚ ਕੱਲ੍ਹ ਰਾਤ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹੁਣ ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਲਈ  ਚੇਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਇਨ੍ਹਾਂ ਦੋਵਾਂ ਰਾਜਾਂ ਦੇ ਕੁਝ ਇਲਾਕਿਆਂ ਵਿੱਚ 13 ਜੂਨ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਬੇਸ਼ੱਕ ਪੰਜਾਬ ਤੇ ਹਰਿਆਣਾ ਵਿੱਚ ਮੌਨਸੂਨ ਜੂਨ ਦੇ ਅੰਤ ਵਿੱਚ ਪਹੁੰਚੇਗੀ ਪਰ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਤਬਦੀਲੀ ਆ ਰਹੀ ਹੈ।

ਦੱਸ ਦੇਈਏ ਕਿ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੇ ਹਰਿਆਣਾ ਦੇ ਪੰਚਕੁਲਾ, ਕਰਨਾਲ, ਕੁਰੂਕਸ਼ੇਤਰ, ਪਾਣੀਪਤ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀਰਵਾਰ ਨੂੰ ਮੌਸਮ ਨੇ ਅਚਾਨਕ ਹੀ ਨਵਾਂ ਮੋੜ ਲੈ ਲਿਆ। ਇਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਪੰਜ ਡਿਗਰੀ ਦੀ ਗਿਰਾਵਟ ਵੇਖੀ ਗਈ ਸੀ, ਪਰ ਇਸ ਦੇ ਨਾਲ ਘੱਟੋ-ਘੱਟ ਤਾਪਮਾਨ ਵਿੱਚ ਵੀ 6 ਡਿਗਰੀ ਦਾ ਵਾਧਾ ਹੋਇਆ ਸੀ।

error: Content is protected !!