ਜਲੰਧਰ ਚ ਹੁਣ ਕੱਲ੍ਹ ਤੋਂ ਇੰਨੇ ਵਜੇ ਖੁੱਲ੍ਹਣਗੇ ਸੇਵਾ ਕੇਂਦਰ, ਜਾਣਕਾਰੀ ਲਈ ਪੜ੍ਹੋ ਖ਼ਬਰ

ਜਲੰਧਰ ਚ ਹੁਣ ਕੱਲ੍ਹ ਤੋਂ ਇੰਨੇ ਵਜੇ ਖੁੱਲ੍ਹਣਗੇ ਸੇਵਾ ਕੇਂਦਰ, ਜਾਣਕਾਰੀ ਲਈ ਪੜ੍ਹੋ ਖ਼ਬਰ

ਜਲੰਧਰ (ਵੀਓਪੀ ਬਿਊਰੋ)  –  ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਰੋਨਾ ਕਾਲ ਦੁਰਾਨ ਕਈ ਤਰ੍ਹਾ ਦੀ ਢਿੱਲ ਦਿੱਤੀ ਜਾ ਰਹੀ ਹੈ। ਹੁਣ ਸੇਵਾ ਕੇਂਦਰਾਂ ਦਾ ਸਮਾਂ ਬਦਲ ਗਿਆ ਹੈ।ਸੇਵਾ ਕੇਂਦਰ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਨਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਹੁਣ ਸੇਵਾ ਕੇਂਦਰ ਵੱਲੋਂ ਸ਼ਨੀਵਾਰ ਨੂੰ ਵੀ ਨਾਗਰਿਕਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾਵਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਨਾਗਰਿਕਾਂ ਲਈ ਆਨਲਾਈਨ ਅਤੇ ਆਫਲਾਈਨ ਢੰਗ ਨਾਲ ਮੁਲਾਕਾਤ ਦਾ ਸਮਾਂ ਲੈਣ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੁਝ ਕਾਊਂਟਰ ਅਗਾਊਂ ਪ੍ਰਵਾਨਗੀ ਲੈਕੇ ਆਉਣ ਵਾਲਿਆਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋਂ-ਨਾਲ ਚਲਦਾ ਰਹੇ।

ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਉਣ ਵਾਲੇ ਲੋਕਾਂ ਅਤੇ ਸਟਾਫ਼ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਈ ਮਹੀਨੇ ਦੀ ਸ਼ੁਰੂਆਤ ਵਿੱਚ  ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਸੀ।

? ਵਾਇਸ ਆਫ਼ ਪੰਜਾਬ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਰਿਪੋਰਟਰ ਚਾਹੀਦੇ ਹਨ । ਸੰਪਰਕ ਕਰੋ 98146-00441,98788-00441

error: Content is protected !!