ਕਬੱਡੀ ਖਿਡਾਰੀ ਦੇ ਕਤਲ ਤੋਂ ਬਾਅਦ SSP ਨੇ ਲਿਆ ਵੱਡਾ ਐਕਸ਼ਨ, ਸਾਰੇ ਅਫ਼ਸਰਾਂ ਦਾ ਕੀਤਾ ਤਬਾਦਲਾ
ਰਾਮਪੁਰਾ (ਵੀਓਪੀ ਬਿਊਰੋ) -ਪਿੰਡ ਚਾਉਂਕੇ ਦੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਦੀ ਹੋਏ ਕਤਲ ਨੂੰ ਲੈ ਕੇ ਸਖਤ ਨੋਟਿਸ ਲੈਂਦਿਆਂ ਬਠਿੰਡਾ ਦੇ SSP ਭੁਪਿੰਦਰਜੀਤ ਸਿੰਘ ਵਿਰਕ ਨੇ ਚੌਕੀ ਦੇ ਸਬ-ਇੰਸਪੈਕਟਰ ਸਮੇਤ ਸਾਰੇ ਸਟਾਫ ਦੀ ਬਦਲੀ ਦੇ ਹੁਕਮ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਹ ਕਤਲ ਡਰੱਗਜ਼ ਨਾਲ ਸਬੰਧਤ ਨਾ ਹੋ ਕੇ ਮੁਰਗਾ ਚੋਰੀ ਨਾਲ ਜੁੜਿਆ ਹੋਇਆ ਹੈ।
SSP ਬਠਿੰਡਾ ਨੇ ਕਿਹਾ ਕਿ ਹਰਿੰਦਰ ਸਿੰਘ ਦੇ ਰਿਸ਼ਤੇਦਾਰ ਲੱਖਾ ਸਿੰਘ ਵੱਲੋਂ 26 ਮਈ ਨੂੰ ਮੁਰਗਾ ਚੋਰੀ ਹੋਣ ਸਬੰਧੀ ਥਾਣੇ ਵਿਚ ਸ਼ਿਕਾਇਤ ਕਰਵਾਈ ਗਈ ਸੀ ਪਰ ਸਟਾਫ ਦੇ ਵਿਅਸਥ ਹੋਣ ਕਾਰਨ ਇੱਕ ਥਾਣੇਦਾਰ ਨੇ ਦੋਵਾਂ ਧਿਰਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਪਰ ਬਾਅਦ ਵਿਚ ਦੋਵਾਂ ਦਰਮਿਆਨ ਫਿਰ ਤੋਂ ਝਗੜਾ ਹੋ ਗਿਆ।
ਝਗੜੇ ਵਿਚ ਹਰਵਿੰਦਰ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਸ ਕਾਰਨ ਉਸ ਦੀ ਤਬੀਅਤ ਕਾਫੀ ਵਿਗੜ ਗਈ ਤੇ ਉਸ ਨੂੰ ਡੀ. ਐੱਮ. ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਬੀਤੇ ਬੁੱਧਵਾਰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੌਤ ਤੋਂ ਬਾਅਦ ਇਸ ਮਾਮਲੇ ਵਿਚ ਧਾਰਾ 302 ਵੀ ਜੋੜ ਦਿੱਤੀ ਗਈ ਹੈ ਤੇ 13 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸ. ਐੱਸ. ਪੀ. ਬਠਿੰਡਾ ਦਾ ਕਹਿਣਾ ਹੈ ਕਿ ਜਲਦ ਬਾਕੀ ਰਹਿੰਦੇ ਦੋਸ਼ੀਆਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਜਾਵੇਗਾ।
? ਵਾਇਸ ਆਫ਼ ਪੰਜਾਬ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਰਿਪੋਰਟਰ ਚਾਹੀਦੇ ਹਨ । ਸੰਪਰਕ ਕਰੋ 98146-00441,98788-00441