ਪੋਸਟ ਮੈਟ੍ਰਿਕ ਸਕਾਲਰਸ਼ਿਪ ਗੜਬੜੀ ‘ਤੇ ਵਿਜੈ ਸਾਂਪਲਾ ਦਾ ਵੱਡਾ ਐਕਸ਼ਨ, ਪੰਜਾਬ ਦੇ ਅਫ਼ਸਰ ਹੋਣਗੇ ਦਿੱਲੀ ਤਲਬ
ਚੰਡੀਗੜ੍ਹ (ਵੀਓਪੀ ਬਿਊਰੋ) – ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਇਕ ਵੱਡਾ ਐਕਸ਼ਨ ਲਿਆ ਹੈ। ਸਾਂਪਲਾ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਤਿੰਨ ਹੋਰ ਅਫ਼ਸਰਾਂ ਨੂੰ ਦਿੱਲੀ ਤਲਬ ਕੀਤਾ ਹੈ। ਮੁੱਦਾ ਇਹ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੜ੍ਹਾਈ ਕਰ ਰਹੇ ਦਲਿਤ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਾਰਨਾ ਪੈਂਦਾ ਹੈ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਤਿੰਨ ਨੋਟਿਸ ਭੇਜ ਗਏ ਸਨ ਜਿਹਨਾਂ ਦਾ ਜਵਾਬ ਦੇਣ ਦਾ ਨਿਸ਼ਚਿਤ ਸਮਾਂ ਖਤਮ ਹੋ ਗਿਆ ਹੈ। ਹੁਣ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਵੱਡਾ ਐਕਸ਼ਨ ਲੈਂਦਿਆ ਪੰਜਾਬ ਦੇ ਅਫ਼ਸਰਾਂ ਨੂੰ ਦਿੱਲੀ ਤਲਬ ਕੀਤਾ ਹੈ। ਕਮਿਸ਼ਨ ਨੇ ਤਿੰਨ ਨੋਟਿਸ ਜਾਰੀ ਕੀਤੇ ਸਨ, ਜਿਸ ਵਿੱਚ 25 ਮਈ ਨੂੰ ਜਾਰੀ ਕੀਤੇ ਗਏ 15 ਦਿਨ ਦੇ ਨੋਟਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਆਇਆ, 7 ਜੂਨ ਅਤੇ 10 ਜੂਨ ਨੂੰ ਤੁਰੰਤ ਜਵਾਬ ਦੇਣ ਲਈ ਜਾਰੀ ਕੀਤੇ ਨੋਟਿਸਾਂ ਦਾ ਵੀ ਕੋਈ ਜਵਾਬ ਪੰਜਾਬ ਸਰਕਾਰ ਨੇ ਹੁਣ ਨਹੀਂ ਦਿੱਤਾ, ਜਿਸ ਤੋਂ ਬਾਅਦ ਇਹ ਕਾਰਵਾਈ ਪਾਈ ਗਈ ਹੈ।
ਸਾਂਪਲਾ ਨੇ ਦੱਸਿਆ ਕਿ ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਜਾਰੀ ਨੋਟਿਸਾਂ ਨੂੰ ਨਜ਼ਰਅੰਦਾਰਜ ਕਰ ਰਹੇ ਹਨ। ਸਾਂਪਲਾ ਨੇ ਕਿਹਾ ਕਿ ਭਾਰਤ ਦੇ ਅਨੁਸੂਚਿਤ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਪੱਕਾ ਕਰਨਾ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਪਹਿਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਉਨ੍ਹਾਂ ਦੇ ਅਫਸਰ ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਜਵਾਬ ਦੇਣ ਤੋਂ ਕਿਉਂ ਨੱਠ ਰਹੇ ਹਨ?
? ਵਾਇਸ ਆਫ਼ ਪੰਜਾਬ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਰਿਪੋਰਟਰ ਚਾਹੀਦੇ ਹਨ । ਸੰਪਰਕ ਕਰੋ 98146-00441,98788-00441