Skip to content
Friday, December 27, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
June
14
ਪੰਜਾਬ ਦੇ ਲੋਕਾਂ ਨੇ ਸਿੱਖਿਆ ਮੰਤਰੀ ਦੀ ਝੋਲੀ ਪਾਏ ਡਿਸਲਾਇਕ, ਨਿਕਾਰੇ ਸਾਰੇ ਪੇਸ਼ ਅੰਕੜੇ
jalandhar
Politics
Punjab
ਪੰਜਾਬ ਦੇ ਲੋਕਾਂ ਨੇ ਸਿੱਖਿਆ ਮੰਤਰੀ ਦੀ ਝੋਲੀ ਪਾਏ ਡਿਸਲਾਇਕ, ਨਿਕਾਰੇ ਸਾਰੇ ਪੇਸ਼ ਅੰਕੜੇ
June 14, 2021
Voice of Punjab
ਪੰਜਾਬ ਦੇ ਲੋਕਾਂ ਨੇ ਸਿੱਖਿਆ ਮੰਤਰੀ ਦੀ ਝੋਲੀ ਪਾਏ ਡਿਸਲਾਇਕ, ਨਿਕਾਰੇ ਸਾਰੇ ਪੇਸ਼ ਅੰਕੜੇ
ਚੰਡੀਗੜ੍ਹ (ਵੀਓਪੀ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਿੱਖਿਆ ਢਾਂਚੇ ਬਾਰੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਲਾਈਵ ਗੱਲਬਾਤ ਕੀਤੀ ਜਿਸ ਵਿਚ ਕਾਂਗਰਸ ਦੁਆਰਾ ਕੀਤੀਆਂ ਸਿੱਖਿਆ ਖੇਤਰ ਦੀਆਂ ਉਪਲੱਬਧੀਆਂ ਦਾ ਖੁੱਲ੍ਹ ਕੇ ਜ਼ਿਕਰ ਕੀਤਾ ਗਿਆ ਤੇ ਪੰਜਾਬ ਦੇ ਸਿੱਖਿਆ ਮਿਆਰ ਨੂੰ ਪਹਿਲੇਂ ਨੰਬਰ ਉਪਰ ਦਰਸਾਇਆ ਗਿਆ। ਲੋਕਾਂ ਨੇ ਮੰਤਰੀ ਦੇ ਇਹਨਾਂ ਅੰਕੜਿਆਂ ਨੂੰ ਪਿੱਛੇ ਕਰਦੇ ਹੋਏ ਉਹਨਾਂ ਦੇ ਭਾਸ਼ਣ ਨੂੰ ਡਿਸਲਾਇਕ ਵਿਚ ਤਬਦੀਲ ਕਰ ਦਿੱਤਾ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿਚ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਫਰਜ਼ੀ ਅੰਕੜਿਆਂ ਦੀ ਖੇਡ ਨੂੰ ਸਰਕਾਰੀ ਪ੍ਰਾਪਤੀ ਬਣਾ ਕੇ ਪੇਸ਼ ਕਰਨਾ ਪੰਜਾਬ ਦੇ ਅਧਿਆਪਕਾਂ ਨੂੰ ਹਰਗਿਜ਼ ਪ੍ਰਵਾਨ ਨਹੀਂ ਹੈ। ਜਿਸਨੂੰ ਅੱਜ ਸ਼ੋਸ਼ਲ ਮੀਡੀਆ ਤੇ ਸਿੱਖਿਆ ਵਿਭਾਗ ਦੀ ਕੀਤੀ ਕਾਇਆ ਕਲਪ ਦਾ ਗੁਣਗਾਣ ਕਰ ਰਹੇ ਸਿੱਖਿਆ ਮੰਤਰੀ ਨੂੰ ਅਧਿਆਪਕ ਵਰਗ ਨੇ ਡਿਸਲਾਈਕਾਂ ਨਾਲ ਭਾਰੀ ਰੋਸ਼ ਦਰਜ਼ ਕਰਵਾ ਕੇ ਸਾਬਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਸਕੱਤਰ ਵੱਲੋਂ ਨਕਲੀ ਅੰਕੜਿਆਂ ਦੇ ਪਰਦੇ ਹੇਠ ਝੂਠ ਦੇ ਪੁਲੰਦੇ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਲਿਆਂਦੇ ਨਿਘਾਰ ਨੂੰ ਛੁਪਾ ਕੇ ‘ਸਭ ਅੱਛਾ ਹੈ’ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਦੇ ਉਲਟ ਪਿਛਲੇ ਸਮੇਂ ਵਿੱਚ ਸਕੂਲਾਂ ਦੀ ਆਕਾਰ ਘਟਾਈ ਕਰਦੇ ਹੋਏ ਜਿੱਥੇ ਨਾ ਮਾਤਰ ਭਰਤੀਆਂ ਕਰਨ ਸਮੇਤ ਸਕੂਲਾਂ ਵਿਚਲੀਆਂ ਅਸਾਮੀਆਂ ਦੀ ਰੈਸ਼ਨਲਾਈਜੇਸ਼ਨ ਦੇ ਨਾਂ ਹੇਠ ਵੱਡੀ ਪੱਧਰ ‘ਤੇ ਛਾਂਟੀ ਕੀਤੀ ਗਈ ਹੈ, ਉਥੇ ਦਿਖਾਵੀ ਸਵੈ-ਇੱਛਾ ਤਹਿਤ ਸੇਵਾਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਮੁੜ ਲਿਆਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।
Post navigation
ਪ੍ਰੇਮੀ ਦੇ ਪਿਆਰ ‘ਚ ਝੱਲੀ ਹੋਈ ਔਰਤ ਨੇ ਆਪਣੇ ਹੀ ਪਤੀ ਦਾ ਕੀਤਾ ਕਤਲ
ਸਿੱਖਿਆ ਮੰਤਰੀ ਕੋਲ ਮਾਪਿਆਂ ਨੇ ਲਾਈਆਂ ਪ੍ਰਾਈਵੇਟ ਸਕੂਲਾਂ ਦੀਆਂ ਸ਼ਿਕਾਇਤਾਂ, ਪੀ.ਟੀ.ਏ ‘ਚ ਮਾਪਿਆਂ ਨੂੰ ਸ਼ਾਮਲ ਕਰਨ ਦੀ ਵੀ ਕੀਤੀ ਮੰਗ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us