Skip to content
Friday, December 27, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
June
15
ਸਾਬਕਾ DCP ਬਲਕਾਰ ਸਿੰਘ ਨੇ ਆਮ ਆਦਮੀ ਪਾਰਟੀ ਦਾ ਫੜ੍ਹਿਆ ਪੱਲਾ
Politics
Punjab
ਸਾਬਕਾ DCP ਬਲਕਾਰ ਸਿੰਘ ਨੇ ਆਮ ਆਦਮੀ ਪਾਰਟੀ ਦਾ ਫੜ੍ਹਿਆ ਪੱਲਾ
June 15, 2021
Voice of Punjab
ਸਾਬਕਾ DCP ਬਲਕਾਰ ਸਿੰਘ ਨੇ ਆਮ ਆਦਮੀ ਪਾਰਟੀ ਦਾ ਫੜ੍ਹਿਆ ਪੱਲਾ
ਜਲੰਧਰ (ਵੀਓਪੀ ਬਿਊਰੋ) – ਆਮ ਆਦਮੀ ਪਾਰਟੀ ਪੰਜਾਬ ਦੇ ਪਰਿਵਾਰ ਵਿੱਚ ਭਾਰੀ ਵਾਧਾ ਹੋਇਆ ਜਦੋਂ ਪੰਜਾਬ ਪੁਲੀਸ ਦੇ ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਆਪ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਬਲਕਾਰ ਸਿੰਘ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ।
ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ, ਭਾਂਵੇ ਮੁਲਾਜ਼ਮ ਵਰਗ ਹੋਵੇ ਜਾਂ ਖਿਡਾਰੀ ਵਰਗ ਹੋਵੇੇ। ਉਨ੍ਹਾਂ ਸਾਬਕਾ ਪੁਲੀਸ ਅਧਿਕਾਰੀ ਬਲਕਾਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਬਲਕਾਰ ਸਿੰਘ ਨੇ ਪੰਜਾਬ ਪੁਲੀਸ ਵਿਭਾਗ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ ਅਤੇ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਡਿਊਟੀ ਕਰਕੇ ਪੰਜਾਬ ਵਾਸੀਆਂ ਦੀ ਸੇਵਾ ਕੀਤੀ ਹੈ। ਬਲਕਾਰ ਸਿੰਘ ਆਪਣੀਆਂ ਸਾਨਦਾਰ ਸੇਵਾਵਾਂ ਦੇ ਬਦਲੇ ਦੇਸ ਦੇ ਰਾਸ਼ਟਰਪਤੀ ਕੋਲੋਂ ਰਾਸ਼ਟਰੀ ਸਨਮਾਨ ਪ੍ਰਾਪਤ ਕੀਤਾ ਹੈ।
ਚੱਢਾ ਨੇ ਕਿਹਾ ਕਿ ਸਾਬਕਾ ਪੁਲੀਸ ਅਧਿਕਾਰੀ ਬਲਕਾਰ ਸਿੰਘ ਹੁਣ ਰਾਜਨੀਤੀ ਦੇ ਮੈਦਾਨ ‘ਚ ਵੀ ਸਾਨਦਾਰ ਸੇਵਾ ਨਿਭਾਉਣਗੇ। ਇਸ ਸਮੇਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਦੋ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ, ਕਿਉਂਕਿ ਇਨ੍ਹਾਂ ਵਿਦਿਆਰਥੀਆਂ ਦੀ ਜਿਹੜੀ ਫੀਸ ਕਾਂਗਰਸ ਸਰਕਾਰ ਨੇ ਕਾਲਜਾਂ ਨੂੰ ਦੇਣੀ ਸੀ ਉਹ ਨਹੀਂ ਦਿੱਤੀ ਅਤੇ ਹੁਣ ਇਹ ਵਿਦਿਆਰਥੀਆਂ ਆਪਣੇ ਪੇਪਰ ਨਹੀਂ ਦੇ ਪਾਉਣਗੇ।
ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ‘ਤੇ ਉਹ ਖੁਸੀ ਅਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਦਿੱਲੀ ਦੀ ਸਰਕਾਰ ਨੇ ਗਰੀਬ ਪਰਿਵਾਰਾਂ, ਆਟੋ ਤੇ ਟੈਕਸੀ ਡਰਾਇਵਰਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਸਾਨਦਾਰ ਕੰਮ ਕੀਤੇ ਹਨ।
ਬਲਕਾਰ ਸਿੰਘ ਨੇ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬਾ ਭਰ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਸਮੇਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਹਰਮਿੰਦਰ ਬਖਸੀ, ਰਾਜਵਿੰਦਰ ਕੌਰ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਪ੍ਰਿੰਸੀਪਲ ਪ੍ਰੇਮ ਕੁਮਾਰ, ਡਾਕਟਰ ਸੰਜੀਵ ਸਰਮਾ, ਜਨਾਬ ਸੁਲੇਮਾਨ ਬਾਹਰੀ, ਪਰਦੀਪ ਦੁੱਗਲ, ਹਰਚਰਨ ਸਿੰਘ, ਬਲਬੀਰ, ਦਰਸਨ ਲਾਲ, ਸਰਵਜੀਤ, ਲੱਕੀ ਰੰਧਾਵਾ, ਰਮਨ, ਹਰਦਵਾਰੀ ਲਾਲ, ਸੰਜੀਵ ਭਗਤ ਆਦਿ ਆਗੂ ਹਾਜ਼ਰ ਸਨ।
Post navigation
ਮਾਮੇ ਨੇ ਨਾਬਾਲਿਗ ਭਾਣਜੀ ਨਾਲ ਕੀਤਾ ਰੇਪ, ਲੜਕੀ ਤਿੰਨ ਮਹੀਨਿਆਂ ਦੀ ਹੋਈ ਗਰਭਵਤੀ
ਨਗਰ ਪੰਚਾਇਤ ਤੇ ਕੈਬਨਿਟ ਮੰਤਰੀ ਵੱਲੋਂ ਕੀਤੇ ਵਾਅਦੇ ਵਫ਼ਾ ਨਾ ਹੋਏ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us