25 ਸਾਲ ਬਾਅਦ ਅਕਾਲੀ ਦਲ ਤੇ ਬਸਪਾ ਦੇ ਮੂੰਹੋਂ ਨਿਕਲੇਗਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਹਾਅ ਦਾ ਨਾਅਰਾ

25 ਸਾਲ ਬਾਅਦ ਅਕਾਲੀ ਦਲ ਤੇ ਬਸਪਾ ਦੇ ਮੂੰਹੋਂ ਨਿਕਲੇਗਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਹਾਅ ਦਾ ਨਾਅਰਾ

ਚੰਡੀਗੜ੍ਹ (ਵੀਓਪੀ ਬਿਊਰੋ) – ਅੱਜ ਪੋਸਟ ਮੈਟ੍ਰਿਕ ਸਕਾਲਿਰਸ਼ਿਪ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਇਸ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਦੋਵੇੇਂ ਪ੍ਰਧਾਨ ਸੁਖਬੀਰ ਬਾਦਲ ਅਤੇ ਜਸਵੀਰ ਸਿੰਘ ਗੜ੍ਹੀ ਸ਼ਿਰਕਤ ਕਰਨਗੇ।

25 ਸਾਲ ਦੇ ਵਕਫ਼ੇ ਬਾਅਦ ਅਕਾਲੀ ਦਲ-ਬਸਪਾ ਗਠਜੋੜ ਹੋਣ ‘ਤੇ ਦੋਵੇਂ ਪਾਰਟੀਆਂ ਵੱਲੋਂ ਅੱਜ ਸਾਂਝੇ ਤੌਰ ‘ਤੇ ਇਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ‘ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਬੀਤੇ ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਕੋਠੀ ਅੱਗੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਣੀ ਸੀ, ਪਰ ਪੁਲਿਸ ਨੇ ਹੜਤਾਲ ਨੂੰ ਅਸਫਲ ਕਰ ਦਿੱਤਾ ਤੇ AAP ਆਗੂ ਨੂੰ ਗ੍ਰਿਫਤਾਰ ਕਰ ਲਿਆ ਸੀ।

error: Content is protected !!