ਕੈਬਿਨਟ ਸਬ ਕਮੇਟੀ ਗਾਂਧੀ ਦੇ ਤਿੰਨ ਬਾਂਦਰਾਂ ਦੀ ਤਰਜ਼ ਤੇ ਕਰ ਰਹੀ ਹੈ ਕੰਮ – ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮ
19 ਜੂਨ ਨੂੰ ਕੈਬਿਨਟ ਸਬ ਕਮੇਟੀ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਘਰ ਖਰੜ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨਗੇ ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮ
ਜਲੰਧਰ (ਵੀਓਪੀ ਬਿਊਰੋ) ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨਟ ਵਿਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਸੱਤਾ ਵਿਚ ਆਉਣ ਤੋਂ ਬਾਅਦ ਸਬ ਵਾਅਦੇ ਭੁੱਲ ਕੇ ਕਾਂਗਰਸ ਦੀ ਸਰਕਾਰ ਕਮੇਟੀਆ ਦੀ ਸਰਕਾਰ ਬਣ ਕੇ ਰਹਿ ਗਈ। 4 ਸਾਲਾਂ ਵਿਚ ਮੁੱਖ ਮੰਤਰੀ ਵੱਲੋਂ 5 ਕੈਬਿਨਟ ਸਬ ਕਮੇਟੀਆ ਬਣਾਈਆ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਪੈਸ਼ਲ ਬ੍ਰਹਮ ਮਹਿੰਦਰਾਂ ਦੀ ਅਗਵਾਈ ਵਿਚ ਤਿੰਨ ਮੈਂਬਰੀ ਜੋ ਕਿ ਬਾਅਦ ਵਿੱਚ 5 ਮੈਂਬਰੀ ਕੈਬਿਨਟ ਸਬ ਕਮੇਟੀ ਬਣਾਈ ਗਈ ਪਰ ਕੈਪਟਨ ਵੱਲੋਂ ਬਣਾਈ ਗਈ ਕੈਬਿਨਟ ਸਬ ਕਮੇਟੀ ਗਾਂਧੀ ਦੇ ਤਿੰਨ ਬਾਂਦਰ ਦੀ ਤਰਜ਼ ਤੇ ਕੰਮ ਕਰ ਰਹੀ ਹੈ ਜੋ ਚਾਰ ਸਾਲਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨਾ ਕੁੱਝ ਬੋਲ ਰਹੀ ਹੈ ਨਾ ਉਹਨਾਂ ਦੀ ਸੁਣ ਰਹੀ ਹੈ ਅਤੇ ਨਾ ਹੀ ਉਹਨਾਂ ਵੱਲ ਦੇਖ ਰਹੀ ਹੈ।
ਇਸ ਸਾਰੇ ਮਸਲੇ ਨੂੰ ਦੇਖਦੇ ਹੋਏ ਹੁਣ ਕੱਚੇ ਮੁਲਾਜ਼ਮ ਸਰਕਾਰ ਤੋਂ ਖਫਾ ਹੋ ਗਏ ਹਨ ਜਿਸ ਕਰਕੇ ਮੁਲਾਜ਼ਮਾਂ ਵੱਲੋਂ ਕੈਬਿਨਟ ਸਬ ਕਮੇਟੀ ਮੈਂਬਰਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ।ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਵੱਲੋਂ 19 ਜੂਨ ਨੂੰ ਕੈਬਿਨਟ ਸਬ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਬਾਹਰ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਜਲੰਧਰ ਦੇ ਆਗੂ ਸ਼ੋਬਿਤ ਭਗਤ, ਗਗਨ ਸਿਆਲ, ਰਾਜੀਵ ਸ਼ਰਮਾ, ਸੁਖਰਾਜ ਨੇ ਕਿਹਾ ਕਿ ਚਾਰ ਸਾਲਾਂ ਦੋਰਾਨ ਸਰਕਾਰ ਦੇ ਮੰਤਰੀਆ ਨੇ ਝੂਠੇ ਲਾਰੇ ਹੀ ਲਗਾਏ ਹਨ। ਆਗੂਆ ਨੇ ਕਿਹਾ ਕਿ ਉਹ ਹਰ ਇਕ ਦਰ ਤੇ ਜਾ ਚੁੱਕੇ ਹਨ ਪਰ ਕੋਈ ਵੀ ਬਾਂਹ ਨਹੀ ਫੜ ਰਿਹਾ ਤੇ ਵੋਟਾਂ ਦਾ ਸਮਾਂ ਵੀ ਦਿਨ ਬ ਦਿਨ ਨਜ਼ਦੀਕ ਆ ਰਿਾਹ ਹੈ। ਆਗੂਆ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਝੂਠੇ ਵਾਅਦਿਆ ਦੀ ਪੋਲ ਖੋਲਣ ਲਈ ਵੱਖੋ ਵੱਖਰੇ ਨਿਵੇਕਲੇ ਪ੍ਰਦਰਸ਼ਨ ਕਰਨਗੇ ਅਤੇ ਮੰਤਰੀਆ ਦੇ ਘਰਾਂ ਮੂਹਰੇ ਜਾ ਕੇ ਸਵਾਲ ਕਰਨਗੇ।