ਟੋਕੀਓ ਓਲੰਪਿਕ ਲਈ ਭਾਰਤੀ ਹਾਕੀ ਟੀਮ ਵਿਚ ਸੁਰਜੀਤ ਹਾਕੀ ਅਕੈਡਮੀ ਦੇ 6 ਖਿਡਾਰੀਆਂ ਦੀ ਚੋਣ

ਟੋਕੀਓ ਓਲੰਪਿਕ ਲਈ ਭਾਰਤੀ ਹਾਕੀ ਟੀਮ ਵਿਚ ਸੁਰਜੀਤ ਹਾਕੀ ਅਕੈਡਮੀ ਦੇ 6 ਖਿਡਾਰੀਆਂ ਦੀ ਚੋਣ

ਸੁਰਜੀਤ ਹਾਕੀ ਸੁਸਾਇਟੀ ਨੇ ਚੁਣੇ ਗਏ ਖਿਡਾਰੀਆਂ ਨੂੰ ਦਿੱਤੀ ਵਧਾਈ

ਜਲੰਧਰ (ਵੀਓਪੀ ਬਿਊਰੋ) ਭਾਰਤ ਵਲੋਂ ਅੱਜ ਟੋਕੀਓ ਓਲੰਪਿਕਸ ਲਈ ਆਪਣੀ 16 ਮੈਂਬਰੀ ਭਾਰਤੀ ਹਾਕੀ ਟੀਮ (ਪੁਰਸ਼ ) ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿਚ 8 ਪੰਜਾਬੀ ਖ਼ਿਡਾਰੀ ਹਿੱਸਾ ਲੈਣਗੇ । ਐਲਾਨੀ ਗਈ ਟੀਮ ਵਿਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਦੇ 6 ਖਿਡਾਰੀ ਕ੍ਰਮਵਾਰ ਹਰਮਨਪ੍ਰੀਤ ਸਿੰਘ (ਡਿਵੈਂਡਰਸ), ਹਾਰਦੀਕ ਸਿੰਘ, ਮਨਪ੍ਰੀਤ ਸਿੰਘ, (ਮਿਡਲ ਫਿਲਡਰਜ਼), ਸ਼ਮਸ਼ੇਰ ਸਿੰਘ ਦਿਲਪ੍ਰੀਤ ਸਿੰਘ, ਮਨਦੀਪ ਸਿੰਘ ਦੀ ਚੋਣ ਕੀਤੀ ਗਈ ਹੈ ।

ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਸੁਰਜੀਤ ਹਾਕੀ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਉਲੰਪੀਅਨ ਪਰਗਟ ਸਿੰਘ, ਲਖਵਿੰਦਰਪਾਲ ਸਿੰਘ ਖਹਿਰਾ, ਅਮਰੀਕ ਪਵਾਰ, ਐਲ.ਆਰ. ਨਈਅਰ, ਰਨਬੀਰ ਸਿੰਘ ਟੁੱਟ ਤੇ ਚੀਫ਼ ਪੀ. ਆਰ. ਸੁਰਿੰਦਰ ਸਿੰਘ ਭਾਪਾ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤ ਵੱਲੋਂ ਟੋਕੀਓ ਓਲੰਪਿਕਸ `ਚ ਖੇਡਣ ਵਾਲੀ 6 ਖਿਡਾਰੀ ਸੁਰਜੀਤ ਹਾਕੀ ਅਕੈਡਮੀ ਜਲੰਧਰ ਦੇ ਹਨ । ਉਨ੍ਹਾਂ ਭਾਰਤੀ ਹਾਕੀ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਇਹ ਟੀਮ ਭਾਰਤ ਲਈ ਗੋਲਡ ਮੈਡਲ ਜਿੱਤ ਕੇ ਲਿਆਵੇਗੀ ਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰੇਗੀ ।

ਇਸ ਮੌਕੇ ਪੀ.ਆਈ.ਐੱਸ. ਡਾਇਰੈਕਟਰ ਅਮਨਦੀਪ ਸਿੰਘ, ਡਾਇਰੈਕਟਰ ਸਪੋਰਟਸ ਡੀ. ਪੀ.ਐੱਸ. ਖਰਬੰਦਾ, ਜੁਆਇੰਟ ਡਾਇਰੈਕਟਰ ਕਰਤਾਰ ਸਿੰਘ ਨੇ ਵੀ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।

ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਦੀ ਚੋਣ `ਤੇ ਮਾਣ-ਘਨਸ਼ਿਆਮ ਥੋਰੀ

ਜਲੰਧਰ-ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਟੋਕੀE ਉਲੰਪਿਕ ਲਈ ਸੁਰਜੀਤ ਹਾਕੀ ਅਕੈਡਮੀ ਦੇ 6 ਖਿਡਾਰੀਆਂ ਦੀ ਚੋਣ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ । ਸ੍ਰੀ ਥੋਰੀ ਨੇ ਕਿਹਾ ਕਿ ਇਹ ਸਾਡੇ ਵਾਸਤੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ `ਚ ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ । ਉਨ੍ਹਾਂ ਭਾਰਤੀ ਹਾਕੀ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਵਾਰ ਭਾਰਤ ਹਾਕੀ ਵਿਚ ਜ਼ਰੂਰ ਗੋਲਡ ਮੈਡਲ ਹਾਸਿਲ ਕਰੇਗਾ ਤੇ ਚੁਣੀ ਗਈ ਭਾਰਤੀ ਹਾਕੀ ਟੀਮ ਭਾਰਤ ਦਾ ਨਾਂਅ ਪੂਰੇ ਵਿਸ਼ਵ `ਚ ਰੌਸ਼ਨ ਕਰੇਗੀ।

error: Content is protected !!