ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਏ ਵੱਡੇ ਫੈਸਲੇ, ਓਲੰਪਿਕਸ ਖੇਡਾਂ ‘ਚੋਂ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਏ ਵੱਡੇ ਫੈਸਲੇ, ਓਲੰਪਿਕਸ ਖੇਡਾਂ ‘ਚੋਂ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ

ਚੰਡੀਗੜ੍ਹ (ਵੀਓਪੀ ਬਿਊਰੋ) – ਅੱਜ ਪੰਜਾਬ ਦੀ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਕਰਾਰ ‘ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ।

ਇਨ੍ਹਾਂ ਕਾਮਿਆਂ ਨੂੰ ਰਾਜ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਨਿਯਮਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਮਲੇ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਨੂੰ ਤੇਜ਼ ਕੀਤਾ ਜਾਵੇ। ਮੰਤਰੀ ਮੰਡਲ ਨੇ ਅਜਿਹੇ ਹੋਰ ਵਧੇਰੇ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਠੇਕੇ ‘ਤੇ ਲੈਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਵੀ ਕੀਤਾ ਹੈ।ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਰਾਜ ਦੇ ਸੰਭਾਵੀ ਤਗਮਾ ਜੇਤੂਆਂ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਰਾਜ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਸਰਕਾਰ ਸੋਨੇ ਦੇ ਤਗਮਾ ਜੇਤੂ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਤੇ 1 ਕਰੋੜ ਰੁਪਏ ਕਾਂਸੀ ਦਾ ਤਗਮਾ ਜੇਤੂ ਨੂੰ ਦੇਵੇਗੀ।

error: Content is protected !!