ਅਗਲੇ ਕੁਝ ਦਿਨਾਂ ਤੱਕ ਮੀਂਹ ਦੇ ਆਸਾਰ, ਜਾਣੋਂ ਇਕ ਹਫ਼ਤਾ ਕਿਵੇਂ ਦਾ ਰਹੇਗਾ ਮੌਸਮ

ਅਗਲੇ ਕੁਝ ਦਿਨਾਂ ਤੱਕ ਮੀਂਹ ਦੇ ਆਸਾਰ, ਜਾਣੋਂ ਇਕ ਹਫ਼ਤਾ ਕਿਵੇਂ ਦਾ ਰਹੇਗਾ ਮੌਸਮ

ਨਵੀਂ ਦਿੱਲੀ (ਵੀਓਪੀ ਬਿਊਰੋ) – ਬਾਰਿਸ਼ਾਂ ਦਾ ਦੌਰ ਭਾਵੇਂ ਮੌਨਸੂਨ ਆਉਣ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ ਹੈ ਪਰ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਵਿਚ ਮੌਨਸੂਨ ਆਉਣ ਲਈ ਅਜੇ ਦੇਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਾਲਾਂਕਿ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ-ਤਿੰਨ ਦਿਨਾਂ ਵਿੱਚ ਥੋੜ੍ਹੀ ਹੌਲੀ ਰਫ਼ਤਾਰ ਨਾਲ ਪ੍ਰਗਤੀ ਹੋਵੇਗੀ। ਮੌਨਸੂਨ ਦੀ ਉੱਤਰੀ ਹੱਦ ਦੀਊ, ਸੂਰਤ, ਨੰਦਰਬਾਰ, ਭੋਪਾਲ, ਨੌਗੌਂਗ, ਹਮੀਰਪੁਰ, ਬਾਰਾਬੰਕੀ, ਬਰੇਲੀ, ਸਹਾਰਨਪੁਰ, ਅੰਬਾਲਾ ਤੇ ਅੰਮ੍ਰਿਤਸਰ ਤੋਂ ਲੰਘ ਰਹੀ ਹੈ।

ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਫਿਰ ਕੁਝ ਸਰਗਰਮੀ ਹੋਣ ਦੀ ਸੰਭਾਵਨਾ ਹੈ। ਲਖਨਊ ਵਿੱਚ ਸਥਿਤ ਮੌਸਮ ਵਿਗਿਆਨ ਕੇਂਦਰ ਦੀ ਰਿਪੋਰਟ ਅਨੁਸਾਰ ਪੂਰਬੀ ਉੱਤਰ ਪ੍ਰਦੇਸ਼ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ, ਜਿਸ ਕਾਰਨ ਅਗਲੇ 24 ਤੋਂ 48 ਘੰਟਿਆਂ ਦੌਰਾਨ ਰਾਜ ਦੇ ਇਸ ਹਿੱਸੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਸ਼ ਹੋ ਸਕਦੀ ਹੈ।

ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਮਰਾਠਵਾੜਾ, ਅੰਦਰੂਨੀ ਕਰਨਾਟਕ, ਤੇਲੰਗਾਨਾ, ਅੰਡੇਮਾਨ ਤੇ ਨਿਕੋਬਾਰ ਟਾਪੂ ਤੇ ਲਕਸ਼ਦੀਪ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ। ਪੱਛਮੀ ਹਿਮਾਲਿਆ ਦੇ ਬਾਕੀ ਹਿੱਸਿਆਂ, ਪੱਛਮੀ ਉੱਤਰ ਪ੍ਰਦੇਸ਼ ਦੇ ਪੰਜਾਬ, ਹਰਿਆਣਾ ਤੇ ਦਿੱਲੀ ਦੇ ਹਿੱਸਿਆਂ ਵਿੱਚ ਗਰਜ ਨਾਲ ਛਿੱਟਾਂ ਪੈ ਸਕਦੀਆਂ ਹਨ।

error: Content is protected !!