ਬੇਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ

ਬੇਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ

ਸ੍ਰੀ ਚਮਕੌਰ ਸਾਹਿਬ (ਜਗਤਾਰ ਸਿੰਘ ਤਾਰੀ) – ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਖਿਲ ਚੋਧਰੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬੇਲਾ ਪੁਲਿਸ ਵੱਲੋਂ ਨਵੇਂ ਚੋਂਕੀ ਇੰਚਾਰਜ ਗੁਰਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਸਥਾਨਕ ਮੰਡੀ ਵਿੱਚ ਖੇਡ ਰਹੇ ਨੋਜਵਾਨਾਂ, ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਇੰਚਾਰਜ ਗੁਰਵਿੰਦਰ ਸਿੰਘ ਜੀ ਨੇ ਕਿਹਾ ਕਿ ਨਸ਼ਾ ਇੱਕ ਘਾਤਕ ਬਿਮਾਰੀ ਹੈ ਜਿਸ ਨਾਲ ਜਿਥੇ ਨਸ਼ਾ ਕਰਨ ਵਾਲੇ ਨੂੰ ਤਾਂ ਨੁਕਸਾਨ ਹੁੰਦਾ ਹੀ ਹੈ ਉਥੇ ਉਸ ਦੇ ਪਰਿਵਾਰ ਦੀ ਹਾਲਤ ਵੀ ਤਰਸਯੋਗ ਬਣੀ ਜਾਂਦੀ ਹੈ।

ਉਹਨਾਂ ਨੇ ਕਿਹਾ ਕਿ ਨਸ਼ਾ ਇੱਕ ਬੁਰਾਈਆਂ ਦੀ ਜੜ੍ਹ ਹੈ ਜਿਸ ਨਾਲ ਆਮਦਨ ਨਾਲੋਂ ਖਰਚ ਜ਼ਿਆਦਾ ਹੋਣ ਕਰਕੇ ਇਨਸਾਨ ਨੂੰ ਮਾੜੇ ਕੰਮ ਕਰਨ ਲਈ ਮਜ਼ਬੂਰ ਹੋਣਾ ਪੈਂਦਾ ਹੈ ਇਸ ਲਈ ਇਨਸਾਨ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਹੋਰਨਾਂ ਨੂੰ ਵੀ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਆਪਣੇ ਇਲਾਕੇ ਤੇ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਤੁਹਾਡੇ ਵਰਗੇ ਹੋਣਹਾਰ ਖਿਡਾਰੀਆਂ ਦੇ ਸਹਿਯੋਗ ਦੀ ਪੂਰੀ ਲੋੜ ਹੈ।

ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਉਸ ਸੰਬੰਧੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਉਹਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਤੇ ਸਮਾਜ ਸੇਵੀ ਰਿਸ਼ੂ ਗੋਇਲ ਨੇ ਵੀ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦਾ ਪੁਲੀਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਇੰਚਾਰਜ ਗੁਰਵਿੰਦਰ ਸਿੰਘ ਤੋਂ ਇਲਾਵਾ ਏ ਐਸ ਆਈ ਬਲਜਿੰਦਰ ਸਿੰਘ, ਮੁਨਸ਼ੀ ਸੁਰਿੰਦਰ ਸਿੰਘ ਤੇ ਹੋਰ ਪੁਲਿਸ ਕਰਮਚਾਰੀ ਆਦਿ ਹਾਜ਼ਰ ਸਨ।

error: Content is protected !!