ਸੂਤਰਾਂ ਮੁਤਾਬਕ ਕੇਜਰੀਵਾਲ ਦੁਪਹਿਰ ਲੱਗਪਗ 12 ਵਜੇ ਜਹਾਜ਼ ਰਾਹੀਂ ਅੰਮ੍ਰਿਤਸਰ ਪੁੱਜਣਗੇ। ਇੱਥੇ ਸਰਕਟ ਹਾਊਸ ’ਚ ਹੀ ਕੁਝ ਅਹਿਮ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋਣਗੀਆਂ। ਉਹ ਸਰਕਟ ਹਾਊਸ ਵਿਚ 1 ਵਜੇ ਕੁਝ ਖਾਸ ਮੁੱਦਿਆਂ ਨੂੰ ਲੈ ਕੇ ਮੀਡੀਆ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨਾਲ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਹੋਣਗੇ।
ਇਸ ਦੇ ਨਾਲ ਹੀ ਮੀਡੀਆ ਦੇ ਇੱਕ ਹਿੱਸੇ ਵਿੱਚ ਇਹ ਵੀ ਚਰਚਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਤੇ ਸਾਬਕਾ ਵਿਧਾਇਕ ਅਨਿਲ ਜੋਸ਼ੀ ਵੀ ‘ਆਪ’ ਵਿੱਚ ਸ਼ਾਮਲ ਹੋ ਸਕਦੇ ਹਨ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਕਸ਼ਮੀ ਕਾਂਤਾ ਚਾਵਲਾ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਆਪ ਜੁਆਇੰਨ ਕਰ ਸਕਦੇ ਹਨ ਤੇ ਅਨਿਲ ਜੋਸ਼ੀ ਬਾਰੇ ਆਪ ਦੀ ਹਾਈਕਮਾਨ ਅਜੇ ਫੈਸਲੇ ਦੀ ਉਡੀਕ ਵਿਚ ਹੈ। ਉਂਜ ਇਸ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਹੋਈ।