ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਯੋਗ ਦਿਵਸ ਮਨਾਇਆ

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਯੋਗ ਦਿਵਸ ਮਨਾਇਆ

 

ਅੰਮ੍ਰਿਤਸਰ (ਵੀਓਪੀ ਬਿਊਰੋ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੁਆਰਾ ਆਨਲਾਈਨ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਕੋਰੋਨਾ ਕਾਲ ਦੇ ਚੱਲਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਨਲਾਈਨ ਪ੍ਰਕਿਰਿਆ ਰਾਹੀਂ ਜੁੜ ਕੇ ਯੋਗ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ।

ਇਸ ਮੌਕੇ ਪ੍ਰਿੰ. ਨਿਰਮਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਦੁਆਰਾ 21 ਜੂਨ 2015 ਤੋਂ ਵਿਸ਼ਵ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਸੁਝਾਅ ਦਿੱਤਾ ਗਿਆ। ਉਸ ਸਮੇਂ ਤੋਂ ਹਰ ਸਾਲ ਵਿਸ਼ਵ ਪੱਧਰ ’ਤੇ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੱਭਿਆਚਾਰ ’ਚ ਯੋਗ ਸਾਡੀ ਜੀਵਨ ਸ਼ੈਲੀ ਦਾ ਇਕ ਅਹਿਮ ਹਿੱਸਾ ਹੈ । ਯੋਗ ਕਰਨ ਨਾਲ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਮਿਲਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦਿਆਂ ਯੋਗ ਘਰ ’ਚ ਹੀ ਕਰਨ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਇਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਯੋਗ ਦੀ ਮਹੱਤਤਾ ਅਤੇ ਮੌਜੂਦਾ ਸਮੇਂ ’ਚ ਇਸ ਦੀ ਲੋੜ ਸਬੰਧੀ ਜਾਣਕਾਰੀ ਦਿੱਤੀ। ਸਕੂਲ ਦੇ ਐਨ. ਸੀ. ਸੀ. ਕੈਡਿਟ ਦੇ ਹੋਣਹਾਰ ਵਿਦਿਆਰਥੀ ਦੀਕਸ਼ਾ ਅਤੇ ਕਸ਼ਿਸ਼ ਸ਼ਰਮਾ ਦੁਆਰਾ ਪ੍ਰਮੁੱਖ ਯੋਗ ਆਸਣ ਪ੍ਰਦਰਸ਼ਿਤ ਕੀਤੇ ਗਏ। ਯੋਗ ਦਿਵਸ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ’ਚ ਸਰੀਰਿਕ ਸਿੱਖਿਆ ਅਧਿਆਪਕ ਜਸਬੀਰ ਸਿੰਘ ਅਤੇ ਮੈਡਮ ਅਰੁਣਪ੍ਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ।

error: Content is protected !!