31 ਜੁਲਾਈ ਤੱਕ ਆ ਜਾਣਗੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ, ਸੁਪਰੀਮ ਕੋਰਟ ਨੇ ਆਦੇਸ਼ ਕੀਤੇ ਜਾਰੀ 

31 ਜੁਲਾਈ ਤੱਕ ਆ ਜਾਣਗੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ, ਸੁਪਰੀਮ ਕੋਰਟ ਨੇ ਆਦੇਸ਼ ਕੀਤੇ ਜਾਰੀ

ਨਵੀਂ ਦਿੱਲੀ (ਵੀਓਪੀ ਬਿਊਰੋ) –  ਦੇਸ਼ ਦੇ ਕਈ ਸੂਬਿਆਂ ਨੇ CBSE ਸਣੇ ਆਪਣੇ-ਆਪਣੇ ਬੋਰਡ ਦੇ ਵੀ ਪੇਪਰ ਰੱਦ ਕਰ ਦਿੱਤੇ ਹਨ। ਹੁਣ ਸਾਰੇ ਰਾਜੇ ਨੇ ਨਤੀਜੇ ਐਲਾਨ ਕਰਨ ਦਾ ਵੀ ਪਲਾਨ ਕਰ ਲਿਆ ਹੈ। ਹੁਣ ਜਲਦ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੇ ਨਤੀਜੇ ਆਉਣ ਵਾਲੇ ਹਨ।  ਇਸ ਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਾਰੇ ਰਾਜ ਬੋਰਡਾਂ ਨੂੰ 31 ਜੁਲਾਈ ਤੋਂ ਪਹਿਲਾਂ ਨਤੀਜੇ ਐਲਾਨਣ ਦੇ ਆਦੇਸ਼ ਦਿੱਤੇ ਹਨ ।

ਦਰਅਸਲ, ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਕਿਹਾ ਕਿ ਰਾਜ ਬੋਰਡਾਂ ਨੂੰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਇੱਕ ਅੰਦਰੂਨੀ ਮੁਲਾਂਕਣ ਯੋਜਨਾ ਤਿਆਰ ਕਰਨ ਅਤੇ ਮੁਲਾਂਕਣ ਦੇ ਅਧਾਰ ‘ਤੇ 31 ਜੁਲਾਈ ਤੱਕ ਨਤੀਜੇ ਐਲਾਨ ਕਰਨ ਦੀ ਜ਼ਰੂਰਤ ਹੈ । ਇਸਦੇ ਨਾਲ ਹੀ ਚੋਟੀ ਦੀ ਅਦਾਲਤ ਨੇ ਕਿਹਾ ਕਿ ਅੰਦਰੂਨੀ ਮੁਲਾਂਕਣ ਨੂੰ 10 ਦਿਨਾਂ ਦੇ ਅੰਦਰ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਇਸ ਦੌਰਾਨ ਜਸਟਿਸ ਏਐਮ ਖਾਨਵਿਲਕਰ ਅਤੇ ਦਿਨੇਸ਼ ਮਹੇਸ਼ਵਰੀ ਦੇ ਬੈਂਚ ਨੇ ਕਿਹਾ ਕਿ ਹਰੇਕ ਬੋਰਡ ਖੁਦਮੁਖਤਿਆਰ ਅਤੇ ਵੱਖਰਾ ਹੁੰਦਾ ਹੈ । ਇਸ ਲਈ ਅਦਾਲਤ ਉਨ੍ਹਾਂ ਨੂੰ ਸਮਾਨ ਯੋਜਨਾ ਨੂੰ ਅਪਣਾਉਣ ਲਈ ਨਿਰਦੇਸ਼ ਨਹੀਂ ਦੇ ਸਕਦੀ। ਜਸਟਿਸ ਖਾਨਵਿਲਕਰ ਨੇ ਕਿਹਾ ਕਿ ਅਸੀਂ ਪੂਰੇ ਦੇਸ਼ ਦੇ ਵਿਦਿਆਰਥੀਆਂ ਲਈ ਇੱਕ ਅਜਿਹੀ ਯੋਜਨਾ ਬਣਾਉਣ ਦਾ ਨਿਰਦੇਸ਼ ਨਹੀਂ ਦੇ ਸਕਦੇ । ਹਰ ਬੋਰਡ ਨੂੰ ਆਪਣੀ ਯੋਜਨਾ ਤਿਆਰ ਕਰਨੀ ਪਵੇਗੀ।

error: Content is protected !!