ਵੱਡੇ ਬਾਦਲ ਨੇ ਗ੍ਰਹਿ ਮੰਤਰਾਲੇ ਤੋਂ ਫੇਰਿਆ ਸਿਰ,  ਹੁਣ ਸੁਖਬੀਰ ਤੋਂ ਹੋਵੇਗੀ ਗੋਲੀ ਚਲਾਉਣ ਦੇ ਹੁਕਮਾਂ ਦੀ ਪੁੱਛਗਿੱਛ ਤੇ ਕਿਉਂ ਆਏ ਸੀ ਸੀਐਮ ਦਫ਼ਤਰ 157 ਫੋਨ

ਵੱਡੇ ਬਾਦਲ ਨੇ ਗ੍ਰਹਿ ਮੰਤਰਾਲੇ ਤੋਂ ਫੇਰਿਆ ਸਿਰ, ਹੁਣ ਸੁਖਬੀਰ ਤੋਂ ਹੋਵੇਗੀ ਗੋਲੀ ਚਲਾਉਣ ਦੇ ਹੁਕਮਾਂ ਦੀ ਪੁੱਛਗਿੱਛ ਤੇ ਕਿਉਂ ਆਏ ਸੀ ਸੀਐਮ ਦਫ਼ਤਰ 157 ਫੋਨ

ਚੰਡੀਗੜ੍ਹ (ਵੀਓਪੀ ਬਿਊਰੋ) – ਕੋਟਕਪੁੂਰਾ ਗੋਲੀਕਾਂਡ ਦੀ ਜਾਂਚ ਕਰਦੀ ਟੀਮ ਨੂੰ ਪੁੱਛਗਿੱਛ ਦੁਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਸਾਫ ਕਹਿ ਦਿੱਤਾ ਸੀ ਕਿ ਮੇਰੇ ਕੋਲ ਉਸ ਵੇਲੇ ਗ੍ਰਹਿ ਮੰਤਰਾਲਾ ਨਹੀਂ ਸੀ ਇਸ ਕਰਕੇ ਮੈਂ ਗੋਲੀ ਚਲਾਉਣ ਦੇ ਹੁਕਮ ਨਹੀਂ ਸਨ ਦਿੱਤੇ। ਪਰ ਹੁਣ ਸੁਖਬੀਰ ਬਾਦਲ ਦੀ ਸਮੱਸਿਆ ਵੱਧ ਸਕਦੀ ਹੈ, ਕਿਉਂਕਿ ਉਹ ਉਸ ਵੇਲੇ ਪੰਜਾਬ ਦੇ ਗ੍ਰਹਿ ਮੰਤਰੀ ਸਨ। ਸਿੱਟ ਉਹਨਾਂ ਕੋੋਲੋਂ ਪੁੱਛ ਸਕਦੀ ਹੈ ਕਿ ਆਖਰਕਾਰ ਗੋਲੀ ਚਲਾਉਣ ਦੇ ਹੁਕਮ ਕਿਸਨੇ ਦਿੱਤੇ ਸਨ।

ਦੱਸ ਦਈਏ ਕਿ ਹੁਣ ਤੱਕ ਦੀ ਪੜਤਾਲ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕੋਟਕਪੂਰਾ ਗੋਲੀਕਾਂਡ ਵਾਪਰਨ ਤੋਂ ਘੰਟਾ ਪਹਿਲਾਂ  ਫ਼ਰੀਦਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੁੱਖ ਮੰਤਰੀ ਦਫ਼ਤਰ ਵਿੱਚ 157 ਵਾਰ ਫੋਨ ਰਾਹੀਂ ਗੱਲ ਹੋਈ ਸੀ। ਇਨ੍ਹਾਂ ਵਿੱਚੋਂ ਕੁਝ ਫੋਨ ਸੁਖਬੀਰ ਬਾਦਲ ਨੂੰ ਵੀ ਕੀਤੇ ਗਏ ਸੀ। ਇਸ ਗੱਲਬਾਤ ਤੋਂ ਕੁਝ ਸਮਾਂ ਬਾਅਦ ਹੀ ਕੋਟਕਪੂਰਾ ਗੋਲੀਕਾਂਡ ਵਾਪਰ ਗਿਆ ਸੀ।

ਹੁਣ ਜਾਂਚ ਟੀਮ ਇਸ ਮਾਮਲੇ ਵਿੱਚ ਜਾਣਨਾ ਚਾਹੁੰਦੀ ਹੈ ਕਿ ਕੋਟਕਪੂਰਾ ਗੋਲੀਕਾਂਡ ਲਈ ਗ੍ਰਹਿ ਵਿਭਾਗ ਨੇ ਕਿਸੇ ਤਰ੍ਹਾਂ ਦਾ ਆਦੇਸ਼ ਜਾਰੀ ਕੀਤਾ ਸੀ ਕਿ ਨਹੀਂ ਤੇ ਪਰਮਰਾਜ ਸਿੰਘ ਉਮਰਾਨੰਗਲ ਕੋਟਕਪੂਰਾ ਕਿਵੇਂ ਪਹੁੰਚ ਗਏ, ਜਦੋਂਕਿ ਰਿਕਾਰਡ ਮੁਤਾਬਕ ਉਨ੍ਹਾਂ ਨੂੰ ਕਿਸੇ ਨੇ ਕੋਟਕਪੂਰਾ ਭੇਜਿਆ ਹੀ ਨਹੀਂ। ਇਸ ਲਈ ਸੁਖਬੀਰ ਬਾਦਲ ਇਨ੍ਹਾਂ ਸਵਾਲਾਂ ‘ਤੇ ਘਿਰ ਸਕਦੇ ਹਨ ਕਿਉਂਕਿ ਉਹ ਉਸ ਵੇਲੇ ਗ੍ਰਹਿ ਮੰਤਰੀ ਸੀ।

error: Content is protected !!