Skip to content
Thursday, December 26, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
June
25
ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Punjab
ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
June 25, 2021
Voice of Punjab
ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ (ਵੀਓਪੀ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉੱਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। ਇਸ ਮੌਕੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਸ: ਛੀਨਾ ਨੇ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਪ੍ਰਦਾਨ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਣ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ। ਸ: ਛੀਨਾ ਨੇ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਦੇ ਮਾਹਿਰ ਡਾ. ਇੰਦਰਜੀਤ ਸਿੰਘ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰੰਘ ਹੇਰ, ਸ: ਰਾਜਬੀਰ ਸਿੰਘ, ਮੈਂਬਰ ਸ: ਸੁਖਬੀਰ ਕੌਰ ਮਾਹਲ, ਪਰਮਜੀਤ ਸਿੰਘ ਬੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਪੀ. ਕੇ. ਕਪੂਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Post navigation
ਖ਼ਾਲਸਾ ਕਾਲਜ ਵੈਟਰਨਰੀ ਨੇ ਡੇਅਰੀ ਵਿਕਾਸ ਲਈ ਸੀ. ਈ. ਡੀ. ਐਸ. ਆਈ. ਨਾਲ ਕੀਤਾ ਸਮਝੌਤਾ
ਭਵਾਨੀਗੜ੍ਹ ‘ਚ ਇਕ ਔਰਤ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਲਾਈ ਅੱਗ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us