ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਝੂਠੀ, ਟਵਿੱਟਰ ‘ਤੇ ਪੋਸਟ ਪਾ ਕੇ ਦੱਸਿਆ ਸੱਚ

ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਝੂਠੀ, ਟਵਿੱਟਰ ‘ਤੇ ਪੋਸਟ ਪਾ ਕੇ ਦੱਸਿਆ ਸੱਚ

ਨਵੀਂ ਦਿੱਲੀ (ਵੀਓਪੀ ਬਿਊਰੋ) – ਅੱਜ ਦੇਸ਼ ਦੇ ਕਿਸਾਨ ਸੂਬਿਆਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪ ਰਹੇ ਹਨ। ਇਸ ਦੌਰਾਨ ਰਾਕੇਸ਼ ਟਿਕੈਤ ਦੀ ਗ੍ਰਿਫਤਾਰੀ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ ਜੋ ਕੀ ਝੂਠੀ ਖ਼ਬਰ ਹੈ। ਰਾਕੇਸ਼ ਟਿਕੈਤ ਨੇ ਆਪਣੇ ਟਵਿੱਟਰ ਅਕਾਊਂਟ ਉਪਰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੇਰੀ ਗ੍ਰਿਫਤਾਰੀ ਦੀ ਖ਼ਬਰ ਗਲਤ ਹੈ ਇਹ ਖ਼ਬਰ ਰਾਹੀ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਬਹੁਤ ਸਾਰੇ ਲੋਕ ਟਿਕੈਤ ਦੀ ਗ੍ਰਿਫਤਾਰੀ ਦਾ ਦਾਅਵਾ ਕਰ ਰਹੇ ਸਨ। ਹਾਲਾਂਕਿ, ਖੁਦ ਰਾਕੇਸ਼ ਟਿਕੈਤ ਅਤੇ ਦਿੱਲੀ ਪੁਲਿਸ ਨੇ ਇਸ ਗ੍ਰਿਫਤਾਰੀ ਨੂੰ ਮਹਿਜ਼ ਇੱਕ ਅਫਵਾਹ ਦੱਸਿਆ ਹੈ। ਰਾਕੇਸ਼ ਟਿਕੈਤ ਨੇ ਵੀ ਟਵੀਟ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਖ਼ਬਰ ਨੂੰ ਗੁੰਮਰਾਹਕੁੰਨ ਦੱਸਿਆ ਹੈ।

ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਟਵੀਟ ਕਰਕੇ ਇਸ ਨੂੰ ਫਰਜ਼ੀ ਖ਼ਬਰ ਕਿਹਾ ਗਿਆ ਹੈ। ਦਿੱਲੀ ਪੁਲਿਸ ਨੇ ਟਵੀਟ ਕੀਤਾ ਕਿ ਰਾਕੇਸ਼ ਟਿਕੈਤ ਦੀ ਗ੍ਰਿਫਤਾਰੀ ਦੀ ਖ਼ਬਰ ਝੂਠੀ ਹੈ। ਪੁਲਿਸ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਸੋਸ਼ਲ ਮੀਡੀਆ ‘ਤੇ ਅਜਿਹੀਆਂ ਗਲਤ ਖ਼ਬਰਾਂ ਫੈਲਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

error: Content is protected !!