ਭੂਤਾਂ ਦੀ ਸ਼ਿਕਾਇਤ ਲੈ ਕੇ ਥਾਣੇ ਪਹੁੰਚਿਆਂ ਵਿਅਕਤੀ, ਪੁਲਿਸ ਨੇ ਵੀ ਕਰ ਲਿਆ ਮਾਮਲਾ ਦਰਜ, ਪੜ੍ਹੋ ਪੂਰੀ ਖ਼ਬਰ
ਵੀਓਪੀ ਡੈਸਕ – ਉਸ ਵੇਲੇ ਪੁਲਿਸ ਹੈਰਾਨ ਹੋ ਗਈ ਜਦੋਂ ਇਕ ਵਿਅਕਤੀ ਭੂਤਾਂ ਦੀ ਸ਼ਿਕਾਇਤ ਲੈ ਕੇ ਥਾਣੇ ਪਹੁੰਚ ਗਿਆ। ਇਹ ਘਟਨਾ ਗੁਜਰਾਤ ਦੇ ਪੰਚਮਹਿਲ ਵਿੱਚ ਸਥਿਤ ਜੰਬੂਘੋਦਾ ਥਾਣੇ ਦੀ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਵੀ ਕੇਸ ਦਰਜ ਕਰਕੇ ਆਪਣੀ ਜਾਂਚ ਸ਼ੁਰੂ ਕੀਤੀ ਹੈ। ਆਦਮੀ ਦਾ ਦੋਸ਼ ਹੈ ਕਿ ਉਸ ਨੂੰ ਭੂਤਾਂ ਦੇ ਗਰੋਹ ਦਾ ਸਾਹਮਣਾ ਕਰਨਾ ਪਿਆ, ਜਿਨ੍ਹਾਂ ਵਿੱਚੋਂ ਦੋ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।




ਧਮਕੀ ਮਿਲਣ ਤੋਂ ਬਾਅਦ ਉਹ ਵਿਅਕਤੀ ਆਪਣੀ ਜਾਨ ਬਚਾਉਣ ਦੀ ਬੇਨਤੀ ਕਰਨ ਲਈ ਥਾਣੇ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਉਹ ਵਿਅਕਤੀ ਕਾਫ਼ੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਲੱਗ ਰਿਹਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦੀ ਸ਼ਿਕਾਇਤ ਦਰਜ ਕਰ ਲਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਸ ਵਿਅਕਤੀ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਜਦੋਂ ਉਹ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਭੂਤਾਂ ਦਾ ਇੱਕ ਗਰੋਹ ਉਸ ਕੋਲ ਆਇਆ ਤੇ ਉਨ੍ਹਾਂ ਚੋਂ ਦੋ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ।