ਰਾਹੁਲ ਗਾਂਧੀ ਤੋਂ ਬਾਅਦ ਪ੍ਰਿਅੰਕਾ ਨੇ ਸੁਣੀ ਨਵਜੋਤ ਸਿੱਧੂ ਦੀ ਗੱਲ

ਰਾਹੁਲ ਗਾਂਧੀ ਤੋਂ ਬਾਅਦ ਪ੍ਰਿਅੰਕਾ ਨੇ ਸੁਣੀ ਨਵਜੋਤ ਸਿੱਧੂ ਦੀ ਗੱਲ

ਨਵੀਂ ਦਿੱਲੀ (ਵੀਓਪੀ ਬਿਊਰੋ) – ਅੱਜ ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਲੰਮੀ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਪ੍ਰਿਅੰਕਾ ਗਾਂਧੀ ਦੀ ਰਿਹਾਇਸ਼ੀ ਵਿਖੇ ਹੀ ਹੋਈ ਹੈ। ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਦੇ ਕਾਰਨ ਇਹ ਮੀਟਿੰਗ ਕੀਤੀ ਗਈ ਹੈIਨਵਜੋਤ ਸਿੱਧੂ ਵਲੋਂ ਇਹ ਤਸਵੀਰ ਹੁਣ ਤੋਂ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਪਰ ਮੀਟਿੰਗ ਸਬੰਧੀ ਨਵਜੋਤ ਸਿੱਧੂ ਵਲੋਂ ਅਜੇ ਤਕ ਕੋਈ ਵੇਰਵਾ ਜਨਤਕ ਨਹੀਂ ਕੀਤਾ।

ਹਾਲਾਂਕਿ ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਨੂੰ ਦਿੱਲੀ ਬੁਲਾ ਕੇ ਮਿਲਣ ਤੋਂ ਮਨ੍ਹਾ ਕਰ ਦਿੱਤਾ ਸੀ। ਦੱਸ ਦਈਏ ਕਿ ਪੰਜਾਬ ਕਾਂਗਰਸ ਵਿਚ ਕਾਟੋ-ਕਲੇਸ਼ ਪਿਛਲੇ ਦੋ ਮਹੀਨਿਆਂ ਤੋਂ ਜਾਰੀ ਹੈ। ਅਗਲੇ ਸਾਲ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਕਈ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਪਰ ਕਾਂਗਰਸ ਦੇ ਲੀਡਰ ਖੇਰੂ-ਖੇਰੂ ਹੋ ਗਏ ਹਨ। ਕਾਟੋ ਕਲੇਸ਼ ਨੂੰ ਖਤਮ ਕਰਨ ਲਈ ਹਾਈਕਮਾਨ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਵੀ ਮੀਟਿੰਗ ਹੋਈ ਹੈ ਪਰ ਅਜੇ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ ਹੈ।

 

error: Content is protected !!