ਮਾਮਲਾ 34 ਕਿਲੋ ਸੋਨਾ ਚੋਰੀ ਦਾ : ਗੈਂਗਸਟਰ ਗਗਨ ਜੱਜ ਦੇ ਘਰ ਹੋਈ ਛਾਪੇਮਾਰੀ

ਮਾਮਲਾ 34 ਕਿਲੋ ਸੋਨਾ ਚੋਰੀ ਦਾ : ਗੈਂਗਸਟਰ ਗਗਨ ਜੱਜ ਦੇ ਘਰ ਹੋਈ ਛਾਪੇਮਾਰੀ

ਫਿਰੋਜ਼ਪੁਰ (ਵੀਓਪੀ ਬਿਊਰੋ) – ਲੁਧਿਆਣਾ ਵਿਚ ਇਕ ਗੈਂਗਸਟਰ ਦੇ ਘਰ ਰੇਡ ਕੀਤੀ ਹੈ। ਪਿਛਲੇ ਦਿਨੀਂ ਲੁਧਿਆਣਾ ਚੋਂ 34 ਕਿਲੋਂ ਸੋਨਾ ਚੋਰੀ ਹੋਇਆ ਸੀ ਉਸ ਦੇ ਸੰਬੰਧ ਵਿਚ ਹੀ ਇਹ ਛਾਪੇਮਾਰੀ ਐਨਆਈਏ ਦੀ ਟੀਮ ਨੇ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗਗਨ ਜੱਜ ਪਿਛਲੇਂ ਦਿਨੀ ਪੁਲਿਸ ਮੁੁਕਾਬਲੇ ਵਿਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਹੈ। ਇਨ੍ਹਾਂ ਨੇ ਰਲ ਕੇ ਹੀ ਲੁਧਿਆਣਾ ਵਿੱਚ 34 ਕਿੱਲੋ ਸੋਨੇ ਦੀ ਲੁੱਟ ਨੂੰ ਅੰਜਾਮ ਦਿੱਤਾ ਸੀ।

ਕਰੀਬ ਡੇਢ ਸਾਲ ਪਹਿਲਾਂ ਗਗਨ ਜੱਜ ਨੂੰ ਚੰਡੀਗੜ੍ਹ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਹ ਹੁਣ ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਹੈ। ਅੱਜ ਅਚਾਨਕ ਪਹੁੰਚੀ ਐਨਆਈਏ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਸਥਿਤ ਗਗਨ ਜੱਜ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ  ਗੈਂਗਸਟਰ ਗਗਨ ਜੱਜ ਦੇ ਘਰ ਵਿੱਚ ਉਸ ਦੀ ਇੱਕ ਭੈਣ ਮੌਜੂਦ ਹੈ। ਇਸ ਬਾਰੇ ਜਦ ਉਨ੍ਹਾਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ ਤੇ ਕਿਹਾ ਕਿ ਐਨਆਈਏ ਦੀ ਟੀਮ ਜਿਵੇਂ ਵੀ ਤਲਾਸ਼ੀ ਲੈਣੀ ਚਾਹੁੰਦੀ ਹੈ।

ਉਨ੍ਹਾਂ ਵੱਲੋਂ ਪੂਰੀ ਮਦਦ ਕੀਤਾ ਜਾਏਗਾ ਅਤੇ ਉਨ੍ਹਾਂ ਦਾ ਭਰਾ ਕਰੀਬ ਡੇਢ ਸਾਲ ਤੋਂ  ਜੇਲ੍ਹ ਵਿੱਚ ਬੰਦ ਹੈ। ਗਗਨ ਜੱਜ ਦੇ ਘਰ ਪਹੁੰਚੀ ਐਨਆਈਏ ਦੀ ਟੀਮ ਵੱਲੋਂ ਲੋਕਲ ਪੁਲੀਸ ਨੂੰ ਵੀ ਇਸ ਮਾਮਲੇ ਤੋਂ ਦੂਰ ਕਰ ਦਿੱਤਾ ਗਿਆ ਹੈ ਅਤੇ ਆਪਣੇ ਪੱਧਰ ਤੇ ਹੀ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਚਰਚਾ ਹੈ ਕਿ 34 ਕਿੱਲੋ ਹੋਏ ਸੋਨੇ ਦੀ ਲੁੱਟ ਵਿੱਚੋਂ ਕੁਝ ਸੋਨਾ ਗੈਂਗਸਟਰ ਗਗਨ ਜੱਜ ਦੇ ਘਰ ਵਿਚ  ਲੁਕੋ ਕੇ ਰੱਖਿਆ ਗਿਆ ਹੋ ਸਕਦਾ ਹੈ ਇਸੇ ਸ਼ੱਕ ਦੇ ਤਹਿਤ ਉਸ ਦੇ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

error: Content is protected !!