ਗੁਰਦਾਸਪੁਰ ਦੇ ਪਿੰਡ ਬੱਲੜਵਾਲ ਵਿੱਚ ਦੋ ਗੁੱਟਾਂ ਵਿੱਚ ਚੱਲੀ ਗੋਲੀ, ਇੱਕ ਗੁੱਟ ਦੇ ਚਾਰ ਵਿਅਕਤੀਆਂ ਦੀ ਗੋਲੀ ਲੱਗਣ ਨਾਲ ਹੋਈ ਮੌਤ  

ਗੁਰਦਾਸਪੁਰ ਦੇ ਪਿੰਡ ਬੱਲੜਵਾਲ ਵਿੱਚ ਦੋ ਗੁੱਟਾਂ ਵਿੱਚ ਚੱਲੀ ਗੋਲੀ, ਇੱਕ ਗੁੱਟ ਦੇ ਚਾਰ ਵਿਅਕਤੀਆਂ ਦੀ ਗੋਲੀ ਲੱਗਣ ਨਾਲ ਹੋਈ ਮੌਤ

ਗੁਰਦਾਸਪੁਰ ( ਅਰੁਣ ਸਹੋਤਾ) ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ । ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿੱਚ ਖੂਨੀ ਝੜਪ ਹੋ ਗਈ ਅਤੇ ਇੱਕ ਗੁੱਟ ਵੱਲੋਂ ਦੂਸਰੇ ਗੁੱਟ ਦੇ ਉਪਰ ਸਿੱਧੀ ਫਾਇਰਿੰਗ ਕਰ ਦਿੱਤੀ ਗਈ । ਇਸ ਫਾਇਰਿੰਗ ਵਿਚ ਇਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ । ਜਿਨ੍ਹਾਂ ਦਾ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਬੱਲੜਵਾਲ ਦੇ ਪੀਡ਼ਤ ਵਿਅਕਤੀ ਜਸਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਉਨ੍ਹਾਂ ਦਾ ਪੈਲੀ ਦੀ ਵੱਟ ਨੂੰ ਲੈ ਕੇ ਰੌਲਾ ਚੱਲ ਰਿਹਾ ਸੀ । ਅੱਜ ਕਰੀਬ ਸਵੇਰੇ 6 ਵਜੇ ਦੋਵਾਂ ਗੁੱਟਾਂ ਦਾ ਆਪਸੀ ਝਗੜਾ ਹੋ ਗਿਆ, ਜਿਸ ਦੌਰਾਨ ਉਹਨਾਂ ਉਪਰ ਸਿੱਧੀ ਫਾਇਰਿੰਗ ਕਰ ਦਿੱਤੀ ਗਈ ਅਤੇ ਫਾਇਰਿੰਗ ਵਿਚ ਉਹਨਾਂ ਦੇ ਇਕੋ ਪਰਿਵਾਰ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ । ਪੀਡ਼ਤ ਨੇ ਦੱਸਿਆ ਕਿ ਇਸ ਫਾਇਰਿੰਗ ਵਿੱਚ ਉਸਦੇ ਦਾ ਪਿਤਾ ਮੰਗਲ ਸਿੰਘ ਵੱਡਾ ਭਰਾ ਸੁਖਵਿੰਦਰ ਸਿੰਘ ਛੋਟਾ ਭਰਾ ਜਸਬੀਰ ਸਿੰਘ ਅਤੇ ਉਸਦੇ ਪੁੱਤਰ ਬਬਨਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ । ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਦੋ ਵਿਅਕਤੀ ਅਜੇ ਵੀ ਗੰਭੀਰ ਜ਼ਖ਼ਮੀ ਹਨ ਜਿਨ੍ਹਾਂ ਦਾ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ।

 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਕੋਲੋਂ ਅਜੇ ਦੋ ਮ੍ਰਿਤਕ ਦੇਹਾਂ ਪਹੁੰਚੀਆਂ ਹਨ, ਜਿਨ੍ਹਾਂ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ ਅਤੇ ਦੋ ਵਿਅਕਤੀ ਜ਼ਖਮੀ ਹਨ ਜਿਨ੍ਹਾਂ ਦੇ ਗੋਲੀਆਂ ਲੱਗੀਆਂ ਹਨ । ਫਿਲਹਾਲ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਾਰ ਲੋਕਾਂ ਦੀ ਮੌਤ ਹੋਈ ਹੈ ਅਤੇ ਦੋ ਜ਼ਖਮੀ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ।

 

ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਸ ਨੇ ਕਿਹਾ ਕਿ ਦੋਵਾਂ ਗੁੱਟਾਂ ਵਿੱਚ ਖੂਨੀ ਝੜਪ ਹੋਈ ਹੈ । ਜਿਸ ਵਿੱਚ ਇੱਕੋ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋਈ ਹੈ । ਫਿਲਹਾਲ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਦੇ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ ।

error: Content is protected !!