ਕਿਸਾਨਾਂ ਦੇ ਨਾਲ ਮਿਲ ਕੇ ਹੁਣ ਆਮ ਲੋਕ ਵੀ 8 ਜੁਲਾਈ ਨੂੰ ਸੜਕਾਂ ‘ਤੇ ਕਰਨਗੇ ਰੋਸ ਪ੍ਰਦਰਸ਼ਨ, ਸਰਕਾਰ ਦੇ ਮੱਥੇ ‘ਤੇ ਆਈ ਤ੍ਰੇਲੀ

ਕਿਸਾਨਾਂ ਦੇ ਨਾਲ ਮਿਲ ਕੇ ਹੁਣ ਆਮ ਲੋਕ ਵੀ 8 ਜੁਲਾਈ ਨੂੰ ਸੜਕਾਂ ‘ਤੇ ਕਰਨਗੇ ਰੋਸ ਪ੍ਰਦਰਸ਼ਨ, ਸਰਕਾਰ ਦੇ ਮੱਥੇ ‘ਤੇ ਆਈ ਤ੍ਰੇਲੀ

ਚੰਡੀਗੜ੍ਹ (ਵੀਓਪੀ ਬਿਊਰੋ) – ਕਿਸਾਨੀ ਸੰਘਰਸ਼ ਹੁਣ ਇਕੱਲਾ ਕਿਸਾਨ ਨਾਲ ਸੰਬਧਿਤ ਨਹੀਂ ਰਿਹਾ, ਇਹ ਜਨ ਅੰਦਲੋਨ ਦਾ ਰੂਪ ਧਾਰਨਾ ਕਰਦਾ ਜਾ ਰਿਹਾ ਹੈ। ਕਿਸਾਨਾਂ ਨੇ ਬਾਕੀ ਵਰਗਾ ਦੇ ਲੋਕਾਂ ਨੂੰ ਵੀ ਆਪਣੇ ਨਾਲ ਜੋੜਨਾ ਸ਼ੁਰੂ ਕਰ ਦਿੱਤਾ ਹੈ ਜਿਸ ਨਾਲ ਸਰਕਾਰ ਲਈ ਇਕ ਵੱਡੀ ਮੁਸਬੀਤ ਖੜ੍ਹੀ ਹੋ ਸਕਦੀ ਹੈ। ਵੱਧਦੀ ਮਹਿੰਗਾਈ ਨੂੰ ਦੇਖਦੇ ਕਿਸਾਨ ਯੂਨੀਅਨਾਂ  ਜੁਲਾਈ ਨੂੰ ਵੱਡਾ ਐਕਸ਼ਨ ਕਰਨ ਦੀ ਤਿਆਰੀ ਵਿਚ ਹਨ। ਸੰਯੁਕਤ ਕਿਸਾਨ ਮੋਰਚੇ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਦੇਸ਼ਵਿਆਪੀ ਰੋਸ਼ ਮੁਜ਼ਾਹਰੇ ਦਾ ਸੱਦਾ ਦਿੱਤਾ ਹੈ। ਮੋਰਚੇ ਦੇ ਲੀਡਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸ ਦਿਨ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਆਪਣੇ ਵਾਹਨਾਂ ਨੂੰ ਸੂਬਾਈ ਤੇ ਕੌਮੀ ਸ਼ਾਹਰਾਹਾਂ ’ਤੇ ਖੜ੍ਹਾ ਕੇ ਆਪਣਾ ਰੋਸ ਦਰਜ ਕਰਵਾਉਣ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਲੋਕਾਂ ਨੂੰ ਅਪੀਲ ਕੀਤਾ ਹੈ ਕਿ ਤੁਹਾਡੇ ਕੋਲ ਟਰੈਕਟਰ, ਟਰਾਲੀ, ਕਾਰ, ਸਕੂਟਰ ਜਾਂ ਫਿਰ ਕੋਈ ਵਾਹਨ ਹੋਵੇ, ਉਸ ਨੂੰ ਨੇੜਲੇ ਸੂਬਾਈ ਜਾਂ ਕੌਮੀ ਸ਼ਾਹਰਾਹ ’ਤੇ ਲਿਆ ਕੇ ਖੜ੍ਹਾਇਆ ਜਾਵੇ ਪਰ ਖਿਆਲ ਰੱਖਣਾ ਕਿ ਇਸ ਨਾਲ ਆਵਾਜਾਈ ’ਚ ਵਿਘਨ ਨਾ ਪਏ। ਉਨ੍ਹਾਂ ਧਰਨੇ ਪ੍ਰਦਰਸ਼ਨਾਂ ਵਾਲੀ ਥਾਂ ਰਸੋਈ ਗੈਸ ਸਿਲੰਡਰ ਲਿਆਉਣ ਲਈ ਵੀ ਕਿਹਾ ਹੈ।

ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਨੇ 19 ਜੁਲਾਈ ਤੋਂ ਸ਼ੁਰੂ ਹੋ ਮੌਨਸੂਨ ਇਜਲਾਸ ਦੌਰਾਨ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ਲਈ ਵਿਉਂਤਬੰਦੀ ਉਲੀਕਦਿਆਂ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ 22 ਜੁਲਾਈ ਤੋਂ ਸੰਸਦ ਵੱਲ ਮਾਰਚ ਕੱਢਿਆ ਜਾਵੇਗਾ, ਜੋ ਮੌਨਸੂਨ ਇਜਲਾਸ ਜਾਰੀ ਰਹਿਣ ਤੱਕ ਜਾਰੀ ਰਹੇਗਾ। ਮੋਰਚੇ ਨੇ ਕਿਹਾ ਕਿ ਸੰਸਦ ਦੇ ਬਾਹਰ ਰੋਜ਼ਾਨਾ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿੱਚ ਦੋ ਸੌ ਦੇ ਕਰੀਬ ਕਿਸਾਨ ਸ਼ਾਮਲ ਹੋਣਗੇ।

error: Content is protected !!