ਵੈਕਸੀਨੇਸ਼ਨ ਮੁਹਿੰਮ ਤਹਿਤ ਦੇਸ਼ ਭਰ ‘ਚੋਂ ਪੰਜਾਬ ਤੀਸਰੇ ਸਥਾਨ ‘ਤੇ ਪੁੱਜਾ – ਡਾ ਰੱਖੜਾ 

ਵੈਕਸੀਨੇਸ਼ਨ ਮੁਹਿੰਮ ਤਹਿਤ ਦੇਸ਼ ਭਰ ‘ਚੋਂ ਪੰਜਾਬ ਤੀਸਰੇ ਸਥਾਨ ‘ਤੇ ਪੁੱਜਾ – ਡਾ ਰੱਖੜਾ

ਬਿਆਸ-(ਪ੍ਰਗਟ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਗਈਆਂ ਸਨ ਅਤੇ ਇਸ ਦੌਰਾਨ ਹੀ ਕੁਝ ਲੋਕਾਂ ਵਲੋਂ ਕਥਿਤ ਅਫਵਾਹਾਂ ਦਾ ਬਾਜਾਰ ਗਰਮ ਕਰ ਲੋਕਾਂ ਵਿੱਚ ਵੈਕਸੀਨ ਲਗਵਾਉਣ ਨੂੰ ਲੈ ਕੇ ਦੁਚਿੱਤੀ ਦਾ ਮਾਹੌਲ ਪੈਦਾ ਕਰ ਦਿੱਤਾ ਗਿਆ ਸੀ ਪਰ ਬਾਵਜੂਦ ਇਸਦੇ ਸਿਹਤ ਵਿਭਾਗ ਵਲੋਂ ਸ਼ਾਨਦਾਰ ਸੇਵਾ ਨਿਭਾਉਂਦਿਆਂ ਸੂਬੇ ਦੇ ਵੈਕਸੀਨੇਸ਼ਨ ਟੀਚੇ ਨੂੰ ਕਾਫੀ ਹੱਦ ਤੱਕ ਪੂਰਾ ਕੀਤਾ ਗਿਆ ਹੈ।

ਗੱਲਬਾਤ ਦੌਰਾਨ ਡਾ ਅਮਰਜੀਤ ਸਿੰਘ ਰੱਖੜਾ ਸਹਾਇਕ ਸਿਵਲ ਸਰਜਨ ਅੰਮ੍ਰਿਤਸਰ ਅਤੇ ਜਿਲਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਦੇਸ਼ ਭਰ ਦੇ ਵਿੱਚ ਸੂਬਾ ਪੱਧਰੀ ਤੌਰ ਤੇ ਚਲਾਈ ਵੈਕਸੀਨੇਸ਼ਨ ਮੁਹਿੰਮ ਦੌਰਾਨ ਪੰਜਾਬ ਦੇਸ਼ ਭਰ ਵਿੱਚੋਂ ਤੀਸਰੇ ਸਥਾਨ ਤੇ ਪੁੱਜ ਗਿਆ ਹੈ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਦੀ ਅਗਵਾਈ ਹੇਠ ਜਿਲਾ ਭਰ ਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅਣਥੱਕ ਮਿਹਨਤ ਕਰਕੇ ਲੋਕਾਂ ਨੂੰ ਪਿੰਡ ਪਿੰਡ ਜਾ ਕੇ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਵਿਸ਼ੇਸ਼ ਮੁਹਿੰਮ ਤਹਿਤ 44,515 ਲੋਕਾਂ ਨੂੰ ਵੈਕਸੀਨੇਸ਼ਨ ਲਗਾ ਕੇ 89 ਪ੍ਰਤੀਸ਼ਤ ਟੀਚਾ ਪੂਰਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਪ੍ਰਤੀ ਚਿੰਤਤ ਹੈ, ਜਿਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ ਪੱਧਰ ਤੇ ਜਾ ਕੇ ਅਨਾਊਂਸਮੈਨਟਾਂ ਕਰਵਾ ਅਤੇ ਕੈਂਪ ਲਗਾ ਕੇ ਵੈਕਸੀਨੇਸ਼ਨ ਮੁਹਿੰਮ ਨੂੰ ਸਿਖਰਾਂ ਤੱਕ ਪਹੁੰਚਾਇਆ ਗਿਆ ਹੈ, ਜਿਸ ਨਾਲ ਅੱਜ ਪੰਜਾਬ ਦੇਸ਼ ਭਰ ਵਿੱਚੋਂ ਵੈਕਸੀਨੇਸ਼ਨ ਮੁਹਿੰਮ ਦੇ ਤਹਿਤ ਤੀਸਰੇ ਸਥਾਨ ਤੇ ਪੁੱਜ ਚੁੱਕਾ ਹੈ।

ਉਂਨ੍ਹਾਂ ਕਿਹਾ ਕਿ 09 ਜੁਲਾਈ ਦੇ ਕਰੀਬ ਹੁਣ ਕੋਵੈਕਸੀਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਲਦ ਤੋਂ ਜਲਦ ਵੈਕਸੀਨ ਜਰੂਰ ਲਗਵਾਉਣ ਅਤੇ ਵਿਭਾਗ ਵੀ ਇਸ ਵਿੱਚ ਹੋਰ ਤੇਜੀ ਲਿਆਉਣ ਲਈ ਪਿੰਡ ਪੱਧਰ ਤੇ ਦੁਬਾਰਾ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕਰ ਰਿਹਾ ਹੈ ਤਾਂ ਜੋ ਵੈਕਸੀਨੇਸ਼ਨ ਤੋਂ ਵਾਂਝੇ ਰਹਿੰਦੇ ਲੋਕ ਵੀ ਵੈਕਸੀਨ ਲਗਵਾ ਸਕਣ।

error: Content is protected !!