ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ SIT ਦੇ ਸਵਾਲਾਂ ਦੇ ਜਵਾਬ ਦੇਣ ਪਟਿਆਲਾ ਪੁੱਜੇ

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ SIT ਦੇ ਸਵਾਲਾਂ ਦੇ ਜਵਾਬ ਦੇਣ ਪਟਿਆਲਾ ਪੁੱਜੇ

ਪਟਿਆਲਾ (ਵੀਓਪੀ ਬਿਊਰੋ) – ਕੋਟਕਪੁਰਾ ਗੋਲੀ ਕਾਂਡ ਵਿਚ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਪਟਿਆਲਾ ਦੇ ਸਰਕਟ ਹਾਊਸ ਪੁਹੰਚ ਗਏ ਹਨ।ਇਥੇ ਇਨ੍ਹਾਂ ਤੋਂ ਇਸ ਸਬੰਧੀ ਐਸਆਈਟੀ ਦੇ ਮੈਂਬਰ ਪੁੱਛ ਪੜਤਾਲ ਕਰਨਗੇ। ਦੱਸ ਦੇਈਏ ਕਿ ਬੀਤੇ ਦਿਨੀਂ ਨਵੀਂ ਗਠਿਤ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛ ਪੜਤਾਲ ਕੀਤੀ ਸੀ।

ਦੱਸ ਦਈਏ ਕਿ ਐਲ਼ ਕੇ ਯਾਦਵ ਦੀ ਅਗਵਾਈ ਵਾਲੀ ਨਵੀਂ ਕਮੇਟੀ ਹੁਣ ਹਰਕਤ ਵਿਚ ਆਈ ਹੋਈ ਹੈ। ਪੰਜਾਬ ਕਾਂਗਰਸ ਵਿਚ ਕਲੇਸ਼ ਦਾ ਕਾਰਨ ਵੀ ਬੇਅਦਬੀ ਦਾ ਮੁੱਦਾ ਹੀ ਬਣਿਆ ਹੋਇਆ ਹੈ। ਨਵਜੋਤ ਸਿੰਘ ਸਿੱਧੂ ਨੇੇ ਬੇਅਦਬੀ ਮਾਮਲੇ ਉਪਰ ਕੈਪਟਨ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਘੇਰ ਰੱਖਿਆ ਹੈ। ਨਵੀਂ ਐਸਆਈਟੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਪੁੱਛ ਚੁੱਕੀ ਹੈ ਕਿ ਗੋਲੀ ਚਲਾਉਣ ਦੇ ਆਰਡਰ ਕਿਸਨੇ ਦਿੱਤੇ ਸਨ।

error: Content is protected !!