ਕੈਪਟਨ ਦੀ ਕੋਠੀ ਘੇਰਨ ਗਏ ਬੀਜੇਪੀ ਦੇ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ

ਕੈਪਟਨ ਦੀ ਕੋਠੀ ਘੇਰਨ ਗਏ ਬੀਜੇਪੀ ਦੇ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ

ਚੰਡੀਗੜ੍ਹ (ਵੀਓਪੀ ਬਿਊਰੋ) –  ਮੁੱਖ ਮੰਤਰੀ ਕੈਪਟਨ ਦੀ ਕੋਠੀ ਘੇਰਨ ਗਏ ਬੀਜੇਪੀ ਦੇ ਯੁਵਾ ਮੋਰਚੇ ਦੇ ਵਰਕਰਾਂ ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸੈਕਟਰ 17 ਵਿੱਚ ਬੈਰੀਕੇਡ ਲਾ ਕੇ ਬੀਜੇਪੀ ਵਰਕਰਾਂ ਨੂੰ ਰੋਕਿਆ।

ਦੱਸ ਦਈਏ ਕਿ ਭਾਰਤੀ ਯੁਵਾ ਮੋਰਚਾ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਬੀਜੇਪੀ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ 17 ਤੋਂ ਮਾਰਚ ਸ਼ੁਰੂ ਕੀਤਾ ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।

ਬੀਜੇਪੀ ਵਰਕਰਾਂ ਨੇ ਕਿਹਾ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ ਕਿ ਛੇ ਮਹੀਨਿਆਂ ਵਿੱਚ ਨਸ਼ਿਆਂ ਨੂੰ ਖਤਮ ਕਰ ਦੇਣਗੇ। ਅੱਜ ਸਾਢੇ ਚਾਰ ਸਾਲ ਹੋਣ ਦੇ ਬਾਵਜੂਦ ਅਜੇ ਤਕ ਕੋਈ ਵਾਅਦਾ ਪੂਰਾ ਨਹੀਂ ਕੀਤਾ।

error: Content is protected !!