ਬੱਲੜਵਾਲ ਗੋਲ਼ੀਕਾਂਡ : ਚੌੌਕ ‘ਚ ਲਾਸ਼ਾਂ ਰੱਖ ਕੇ ਪਰਿਵਾਰ ਕਰ ਰਿਹਾ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ

ਬੱਲੜਵਾਲ ਗੋਲ਼ੀਕਾਂਡ : ਚੌੌਕ ‘ਚ ਲਾਸ਼ਾਂ ਰੱਖ ਕੇ ਪਰਿਵਾਰ ਕਰ ਰਿਹਾ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ

ਗੁਰਦਾਸਪੁਰ (ਵੀਓਪੀ ਬਿਊਰੋ) – ਬੀਤੇਂ ਦਿਨ ਪਿੰਡ ਬੱਲੜਵਾਲ ਵਿਚ ਇਕ ਕਾਂਗਰਸੀ ਪੰਚ ਨੇ ਇਕੋਂ ਪਰਿਵਾਰ ਦੇ ਚਾਰ ਜੀਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਹੁਣ  ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਅੱਡਾ ਘੁਮਾਣ ਚੌਂਕ ’ਚ ਰੱਖ ਕੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਤੇ ਉਹਨਾਂ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਹੈ। ਧਰਨੇ ‘ਤੇ ਬੈਠੇ ਪਰਿਵਾਰਕ ਮੈਂਬਰਾਂ ਨੂੰ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਥਾਣਾ ਘੁਮਾਣ ਦੀ ਪੁਲਿਸ ਨੇ ਵੀ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ ਪਰ ਪਰਿਵਾਰਕ ਮੈਂਬਰ ਧਰਨੇ ‘ਤੇ ਬੈਠੇ ਹੋਏ ਹਨ।

ਗੱਲਬਾਤ ਕਰਦਿਆਂ ਗੋਲੀ ਕਾਂਡ ’ਚ ਮਾਰੇ ਗਏ ਮੰਗਲ ਸਿੰਘ ਦੇ ਪੁੱਤਰ ਜਸਪਾਲ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਗੋਲੀ ਚਲਾਉਣ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਨ੍ਹਾਂ ਚਿਰ ਧਰਨਾ ਜਾਰੀ ਰਹੇਗਾ। ਜਸਪਾਲ ਸਿੰਘ ਨੇ ਭਰੇ ਮਨ ਨਾਲ ਕਹਿ ਕੇ ਉਨ੍ਹਾਂ ਦਾ ਘਰ ਦਾ ਪਰਿਵਾਰ ਇਹ ਮੁੱਕ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕੀਤਾ ਜਾਵੇ ਤੇ ਸਾਨੂੰ ਇਨਸਾਫ ਦਿੱਤਾ ਜਾਵੇ।

ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਘਟਨਾ ਬਹੁਤ ਦੁਖਦਾਈ ਹੈ ਤੇ ਉਹ ਪਰਿਵਾਰਕ ਮੈਂਬਰਾਂ ਨੂੰ ਪੂਰਾ ਇਨਸਾਫ ਦਿਵਾਉਣ ਲਈ ਯਤਨ ਕਰਨਗੇ। ਡੀਐੱਸਪੀ ਹਰਕ੍ਰਿਸ਼ਨ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਕਿਸਮ ਦੀ ਢਿੱਲ ਮੱਠ ਨਹੀਂ ਵਰਤ ਰਹੀ ਬਲਕਿ ਬੀਤੇ ਕੱਲ੍ਹ ਤੋਂ ਹੀ ਦੋ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ਕੰਮ ਕਰ ਰਹੀ ਹੈ।

ਇੱਥੇ ਵਰਨਣਯੋਗ ਹੈ ਕਿ ਬੀਤੇ ਕੱਲ੍ਹ ਜ਼ਮੀਨ ਤੇ ਪ੍ਰੇਮ ਸੰਬੰਧਾਂ ਦੇ ਚਲਦਿਆਂ ਇਕ ਵਿਅਕਤੀ ਨੇ ਆਪਣੇ ਭਰਾ ਦੇ ਨਾਲ ਮਿਲ ਕੇ ਇਕ ਹੀ ਪਰਿਵਾਰ ਦੇ ਚਾਰ ਵਿਅਕਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਸੀ ਤੇ ਇਸ ਗੋਲੀ ਕਾਂਡ ’ਚ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ ਸਨ, ਜੋ ਅੰਮ੍ਰਿਤਸਰ ਵਿੱਚ ਜ਼ੇਰੇ ਇਲਾਜ ਹਨ।

error: Content is protected !!