ਸਟੇਨ ਸਵਾਮੀ ਦੀ ਮੌਤ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਭਰ ‘ਚ ਮੁਜਾਹਰੇ ਦਾ ਐਲਾਨ

ਸਟੇਨ ਸਵਾਮੀ ਦੀ ਮੌਤ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਭਰ ‘ਚ ਮੁਜਾਹਰੇ ਦਾ ਐਲਾਨ

ਜਲੰਧਰ (ਰਾਜੂ ਗੁਪਤਾ)  – ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ) ਨਿਊਡੈਮੋਕ੍ਰੇਸੀ ਵਲੋਂ ਮਨੁੱਖੀ ਹੱਕਾਂ ਦੇ ਘੁਲਾਟੀਏ ਅਤੇ ਜਲ ਜੰਗਲ ਜ਼ਮੀਨ ਦੀ ਰਾਖੀ ਦੇ ਮੁੱਦੇ ਉੱਤੇ ਆਦਿਵਾਸੀਆਂ ਦੇ ਹੱਕ ਵਿਚ ਖੜਨ ਵਾਲੇ ਜਮਹੂਰੀ ਲਹਿਰ ਦੇ ਘੁਲਾਟੀਏ ਅਤੇ ਫਾਦਰ ਸਟੇਨ ਸਵਾਮੀ ਦੀ ਮੌਤ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਗਰਦਾਨਦਿਆਂ  ਹੈ ਇਸ ਸਬੰਧ ਵਿਚ 6 ਜੁਲਾਈ ਨੂੰ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਮੁਜਾਹਰੇ ਕਰਨ ਦਾ ਐਲਾਨ ਕੀਤਾ ਹੈ।

ਪਾਰਟੀ ਆਗੂਆਂ ਕਾਮਰੇਡ ਅਜਮੇਰ ਸਿੰਘ ਸਮਰਾ ਅਤੇ ਕੁਲਵਿੰਦਰ ਸਿੰਘ ਵੜੈਚ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਐਨ ਆਈ ਏ ਵੱਲੋਂ ਗ੍ਰਿਫਤਾਰ ਕੀਤੇ ਗਏ 84 ਸਾਲ ਦੇ ਸਟੇਨ ਸਵਾਮੀ ਭੀਮਾ ਕੋਰੇਗਾਂਓ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸਨ।ਪਾਰਕਿਨਸਨ ਬੀਮਾਰੀ ਤੋਂ ਪੀੜਤ ਫਾਦਰ ਦੇ ਵਕੀਲਾਂ ਨੇ ਕਈ ਵਾਰ ਜਮਾਨਤ ਦੀ ਮੰਗ ਕੀਤੀ ਸੀ ਪਰ ਜਮਾਨਤ ਤਾਂ ਦੂਰ ਉਹਨਾਂ ਵੱਲੋਂ ਜੇਲ੍ਹ ਵਿੱਚ ਸਟ੍ਰਾ ਅਤੇ ਸਿਪਰ ਦੀ ਕੀਤੀ ਮੰਗ ਨੂੰ ਵੀ ਜੇਲ੍ਹ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ।

ਸਟੇਨ ਸਵਾਮੀ ਦੀ ਮੌਤ ਦਾ ਮੁੱਖ ਕਾਰਨ ਉਹਨਾਂ ਨੂੰ ਸਮੇਂ ਸਿਰ ਇਲਾਜ ਨਾ ਮਿਲਣਾ ਹੈ ।ਉਹਨਾਂ ਕਿਹਾ ਕਿ ਸਟੇਨ ਸਵਾਮੀ ਦੀ ਮੌਤ ਦੇ ਲਈ ਮੋਦੀ ਸਰਕਾਰ ,ਵਿਸ਼ੇਸ਼ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿੱਧੇ ਤੌਰ ਉੱਤੇ ਜਿੰਮੇਵਾਰ ਹਨ।ਆਗੂਆਂ ਨੇ ਅਮਿਤ ਸ਼ਾਹ ਉੱਤੇ ਸਟੇਨ ਸਵਾਮੀ ਦੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।

error: Content is protected !!