ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨੇ ਦੁਨੀਆਂ ਨੂੰ ਕਿਹਾ ਅਲਵਿਦਾ

ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨੇ ਦੁਨੀਆਂ ਨੂੰ ਕਿਹਾ ਅਲਵਿਦਾ

ਨਵੀਂ ਦਿੱਲੀ (ਵੀਓਪੀ ਬਿਊਰੋ) – ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਬੁੱਧਵਾਰ ਸਵੇਰੇ 7.30 ਵਜੇ 98 ਸਾਲ ਦੀ ਉਮਰ ਵਿਚ ਉਨ੍ਹਾਂ ਮੁੰਬਈ ਦੇ ਹਿੰਦੂਜਾ ਹਸਪਤਾਲ ‘ਚ ਆਖਰੀ ਸਾਹ ਲਿਆ। ਉਹ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਵਾਰ-ਵਾਰ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਜਾ ਰਿਹਾ ਸੀ। ਪਿਛਲੇ ਇਕ ਮਹੀਨੇ ‘ਚ ਉਨ੍ਹਾਂ ਨੂੰ ਦੂਸਰੀ ਵਾਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਹਰ ਵਾਰ ਉਨ੍ਹਾਂ ਦੀ ਪਤਨੀ ਸਾਇਰਾ ਬਾਨੋ ਨਾਲ ਰਹੀ ਤੇ ਹਰ ਵਾਰ ਉਨ੍ਹਾਂ ਨੇ ਫੈਨਜ਼ ਨੂੰ ਅਪੀਲ ਕੀਤੀ ਕਿ ਉਹ ਦਲੀਪ ਸਾਹਬ ਦੀ ਚੰਗੀ ਸਿਹਤ ਲਈ ਦੁਆ ਕਰਨ। ਬੀਤੇ ਕੁਝ ਦਿਨਾਂ ਤੋਂ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਰਹੇ ਸਨ ਤੇ ਉਨ੍ਹਾਂ ਨੂੰ 30 ਜੂਨ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਦੇ ਆਈਸੀਯੂ ‘ਚ ਦਾਖ਼ਲ ਕਰਵਾਇਆ ਗਿਆ ਸੀ।

ਇਸ ਤੋਂ ਪਹਿਲਾਂ ਨੂੰ 6 ਜੂਨ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਫੇਫੜਿਆਂ ‘ਚ ਪਾਣੀ ਭਰਨ ਦੀ ਸਮੱਸਿਆ ਸੀ। ਉਦੋਂ ਇਕ ਛੋਟੀ ਜਿਹੀ ਸਰਜਰੀ ਹੋਈ ਸੀ ਤੇ ਪੰਜ ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ।

error: Content is protected !!