Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
July
10
ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣਾ ਪਿਆ ਮਹਿੰਗਾ, ਪਾਰਟੀ ‘ਚੋਂ 6 ਸਾਲ ਲਈ ਕੱਢਿਆ
Haryana
Himachal
jalandhar
National
Politics
Punjab
ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣਾ ਪਿਆ ਮਹਿੰਗਾ, ਪਾਰਟੀ ‘ਚੋਂ 6 ਸਾਲ ਲਈ ਕੱਢਿਆ
July 10, 2021
Voice of Punjab
ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣਾ ਪਿਆ ਮਹਿੰਗਾ, ਪਾਰਟੀ ‘ਚੋਂ 6 ਸਾਲ ਲਈ ਕੱਢਿਆ
ਚੰਡੀਗੜ੍ਹ(ਵੀਓਪੀ ਬਿਊਰੋ) – ਕਿਸਾਨਾਂ ਦੇ ਹੱਕ ਵਿਚ ਬੋਲਣਾ ਭਾਜਪਾ ਦੇ ਸਾਬਕਾ ਮੰਤਰੀ ਨੂੰ ਮਹਿੰਗਾ ਪੈ ਗਿਆ ਹੈ। ਉਹਨਾਂ ਨੂੰ 6 ਸਾਲ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਐਕਸ਼ਨ ਪੰਜਾਬਾ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਪ੍ਰਦੇਸ਼ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ।
ਪਰ ਅਨਿਲ ਜੋਸ਼ੀ ਨੇ ਪਾਰਟੀ ਖਿਲਾਫ ਚੱਲਣ ਦੇ ਆਪਣੇ ਅੜਿੱਅਲ ਰਵੱਈਏ ਨੂੰ ਨਹੀਂ ਛੱਡਿਆ, ਜਿਸ ‘ਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼’ ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ।
ਦੱਸ ਦਈਏ ਕਿ ਅਨਿਲ ਜੋਸ਼ੀ ਨੇ ਕਿਸਾਨਾਂ ਦੀ ਹਮਾਇਤ ਕਰ ਦਿੱਤੀ ਸੀ ਜਿਸ ਕਰਕੇ ਪਾਰਟੀ ਹਾਈਕਮਾਨ ਉਹਨਾਂ ਨਾਲ ਗੁੱਸੇ ਹੋ ਗਈ। ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ਤੇ ਬੈਠਿਆ 8 ਮਹੀਨੇ ਦੇ ਕਰੀਬ ਦਾ ਸਮਾਂ ਹੋਣ ਲੱਗਿਆ ਹੈ ਪਰ ਕੇਂਦਰ ਸਰਕਾਰ ਕੋਈ ਗੱਲ ਨਹੀਂ ਸੁਣ ਰਹੀ ਪਰ ਜੇਕਰ ਉਹਨਾਂ ਦੀ ਪਾਰਟੀ ਦਾ ਕੋਈ ਵੀ ਲੀਡਰ ਕਿਸਾਨਾਂ ਦੇ ਹੱਕ ਵਿਚ ਬੋਲਦਾ ਹੈ ਤਾਂ ਉਸਨੂੰ ਧਮਕੀ ਦੇ ਕੇ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਜਾਂਦਾ ਹੈ।
Post navigation
ਕੋਰੋਨਾ ਵੈਕਸੀਨ ਤੋਂ ਬਾਅਦ ਸੈਕਸ ਕਰਨ ‘ਤੇ ਲਾਈ 3 ਦਿਨ ਪਾਬੰਦੀ, ਪੜ੍ਹੋ ਕਾਰਨ
ਦਿੱਲੀ ਪੁਲਿਸ ਨੇ ਬਰਾਮਦ ਕੀਤੀ 2500 ਕਰੋੜ ਰੁਪਏ ਦੀ ਹੈਰੋਇਨ, ਦੋ ਪੰਜਾਬੀਆਂ ਦਾ ਵੀ ਹੱਥ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us