ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣਾ ਪਿਆ ਮਹਿੰਗਾ, ਪਾਰਟੀ ‘ਚੋਂ 6 ਸਾਲ ਲਈ ਕੱਢਿਆ

ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣਾ ਪਿਆ ਮਹਿੰਗਾ, ਪਾਰਟੀ ‘ਚੋਂ 6 ਸਾਲ ਲਈ ਕੱਢਿਆ

ਚੰਡੀਗੜ੍ਹ(ਵੀਓਪੀ ਬਿਊਰੋ) – ਕਿਸਾਨਾਂ ਦੇ ਹੱਕ ਵਿਚ ਬੋਲਣਾ ਭਾਜਪਾ ਦੇ ਸਾਬਕਾ ਮੰਤਰੀ ਨੂੰ ਮਹਿੰਗਾ ਪੈ ਗਿਆ ਹੈ। ਉਹਨਾਂ ਨੂੰ 6 ਸਾਲ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਐਕਸ਼ਨ  ਪੰਜਾਬਾ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਪ੍ਰਦੇਸ਼ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ।

ਪਰ ਅਨਿਲ ਜੋਸ਼ੀ ਨੇ ਪਾਰਟੀ ਖਿਲਾਫ ਚੱਲਣ ਦੇ ਆਪਣੇ ਅੜਿੱਅਲ ਰਵੱਈਏ ਨੂੰ ਨਹੀਂ ਛੱਡਿਆ, ਜਿਸ ‘ਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼’ ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ।

ਦੱਸ ਦਈਏ ਕਿ ਅਨਿਲ ਜੋਸ਼ੀ ਨੇ ਕਿਸਾਨਾਂ ਦੀ ਹਮਾਇਤ ਕਰ ਦਿੱਤੀ ਸੀ ਜਿਸ ਕਰਕੇ ਪਾਰਟੀ ਹਾਈਕਮਾਨ ਉਹਨਾਂ ਨਾਲ ਗੁੱਸੇ ਹੋ ਗਈ। ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ਤੇ ਬੈਠਿਆ 8 ਮਹੀਨੇ ਦੇ ਕਰੀਬ ਦਾ ਸਮਾਂ ਹੋਣ ਲੱਗਿਆ ਹੈ ਪਰ ਕੇਂਦਰ ਸਰਕਾਰ ਕੋਈ ਗੱਲ ਨਹੀਂ ਸੁਣ ਰਹੀ ਪਰ ਜੇਕਰ ਉਹਨਾਂ ਦੀ ਪਾਰਟੀ ਦਾ ਕੋਈ ਵੀ ਲੀਡਰ ਕਿਸਾਨਾਂ ਦੇ ਹੱਕ ਵਿਚ ਬੋਲਦਾ ਹੈ ਤਾਂ ਉਸਨੂੰ ਧਮਕੀ ਦੇ ਕੇ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਜਾਂਦਾ ਹੈ।

error: Content is protected !!