ਦਿੱਲੀ ਪੁਲਿਸ ਨੇ ਬਰਾਮਦ ਕੀਤੀ 2500 ਕਰੋੜ ਰੁਪਏ ਦੀ ਹੈਰੋਇਨ, ਦੋ ਪੰਜਾਬੀਆਂ ਦਾ ਵੀ ਹੱਥ

ਦਿੱਲੀ ਪੁਲਿਸ ਨੇ ਬਰਾਮਦ ਕੀਤੀ 2500 ਕਰੋੜ ਰੁਪਏ ਦੀ ਹੈਰੋਇਨ, ਦੋ ਪੰਜਾਬੀਆਂ ਦਾ ਵੀ ਹੱਥ

ਨਵੀਂ ਦਿੱਲੀ (ਵੀਓਪੀ ਬਿਊਰੋ) – ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸ਼ਨੀਵਾਰ ਨੂੰ ਨਸ਼ਾ ਤਸਕਰੀ ਦੇ ਵੱਡੇ ਅੰਤਰਰਾਜ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਅਤੇ ਨਸ਼ਿਆਂ ਦੀ ਵੱਡੀ ਖੇਪ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਹੈ।

ਕ੍ਰਾਈਮ ਬ੍ਰਾਂਚ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਹੈਰੋਇਨ ਲੈ ਕੇ ਆਏ ਹਨ। ਇਨ੍ਹਾਂ ਚਾਰਾਂ ਨੂੰ ਜਾਲ ਵਿਛਾ ਕੇ ਫੜਿਆ ਗਿਆ। ਦੱਸ ਦਈਏ ਕਿ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਮਿਲੀਆਂ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇੰਨੀ ਵੱਡੀ ਮਾਤਰਾ ਵਿਚ ਹੈਰੋਇਨ ਅਫਗਾਨਿਸਤਾਨ ਤੋਂ ਭਾਰਤ ਲਿਆਂਦੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮੰਨਿਆ ਜਾਂਦਾ ਹੈ ਕਿ ਇਹ ਇਹ ਵੱਡੇ ਡਰੱਗ ਰੈਕੇਟ ਦਾ ਕੇਸ ਹੈਜਿਸ ਦੀਆਂ ਤਾਰਾਂ ਹਰਿਆਣਾਪੰਜਾਬ ਅਤੇ ਮੱਧ ਪ੍ਰਦੇਸ਼ ਨਾਲ ਸਬੰਧਤ ਹੋ ਸਕਦੀਆਂ ਹਨ।

ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਨੇ ਸ਼ਨੀਵਾਰ ਨੂੰ ਵਿਅਕਤੀਆਂ ਨੂੰ 350 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ 2500 ਕਰੋੜ ਰੁਪਏ ਦੱਸੀ ਜਾਂਦੀ ਹੈ। ਤਿੰਨ ਮੁਲਜ਼ਮਾਂ ਨੂੰ ਹਰਿਆਣਾ ਤੋਂ ਅਤੇ ਇੱਕ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

error: Content is protected !!