ਗੈਂਗਸਟਰਾ ਵਲੋਂ ਖਾਲਿਸਤਾਨੀ ਸਮਰਥਕਾਂ ਨਾਲ ਮਿਲ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਨੂੰ ਸ਼ਿਵ ਸੈਨਾ ਸੂਰਜਵੰਸ਼ੀ ਨਹੀਂ ਕਰੇਗੀ ਬਰਦਾਸ਼ਤ – ਸੁਨੀਲ ਭਸੀਨ

ਗੈਂਗਸਟਰਾ ਵਲੋਂ ਖਾਲਿਸਤਾਨੀ ਸਮਰਥਕਾਂ ਨਾਲ ਮਿਲ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਨੂੰ ਸ਼ਿਵ ਸੈਨਾ ਸੂਰਜਵੰਸ਼ੀ ਨਹੀਂ ਕਰੇਗੀ ਬਰਦਾਸ਼ਤ – ਸੁਨੀਲ ਭਸੀਨ

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼ਿਵ ਸੈਨਾ ਸੂਰਜਵੰਸ਼ੀ ਦੇ ਰਾਸ਼ਟਰੀ ਚੇਅਰਮੈਨ ਸੁਨੀਲ ਭਸੀਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੱਛਲੇ ਕੁਝ ਸਮੇਂ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਨਾਮੀ ਗੈਂਗਸਟਰ ਖਾਲਿਸਤਾਨੀ ਸਮਰਥਕਾਂ ਦੇ ਨਾਲ ਮਿਲ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ ਗੁਮਰਾਹ ਕਰਕੇ ਪੰਜਾਬ ਵਿਚ ਹਿੰਦੂ ਸਮਾਜ ਦੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਸਾਜਿਸ਼ ਰੱਚ ਰਹੇ ਹਨ, ਜਿਸਨੂੰ ਸ਼ਿਵ ਸੈਨਾ ਸੂਰਜਵੰਸ਼ੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ।ਉਨ੍ਹਾਂ ਕਿਹਾ ਕਿ ਨਾਮੀ ਗੈਂਗਸਟਰ ਜੇਲ੍ਹਾਂ ਵਿਚ ਬੰਦ ਹੋਣ ਦੇ ਬਾਵਜੂਦ ਵੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜੋ ਕਿ ਸਰਕਾਰ ਤੇ ਪ੍ਰਸ਼ਾਸਨ ਦੀ ਨਾਕਾਮੀ ਦਾ ਨਤੀਜਾ ਹੈ।

ਸੁਨੀਲ ਭਸੀਨ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਮੰਗ ਕੀਤੀ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਨਾਮੀ ਗੈਂਗਸਟਰਾਂ ਨੂੰ ਜਲਦ ਤੋਂ ਜਲਦ ਫਾਂਸੀ ਤੇ ਲਟਕਾਇਆ ਜਾਵੇ, ਤਾਂ ਜੋ ਪੰਜਾਬ ਦੀ ਅਮਨ ਸ਼ਾਂਤੀ ਪਹਿਲਾਂ ਵਾਂਗ ਹੀ ਬਰਕਰਾਰ ਰਹਿ ਸਕੇ। ਇਸ ਮੌਕੇ ਰਾਸ਼ਟਰੀ ਪ੍ਰਧਾਨ ਮਹਿਲਾ ਵਿੰਗ ਪੂਜਾ ਅਰੋੜਾ, ਉਤਰ ਭਾਰਤ ਪ੍ਰਧਾਨ ਅਨੂਪ ਅਰੋੜਾ, ਜਿਲ੍ਹਾ ਚੇਅਰਮੈਨ ਮੁਕੇਸ਼ ਖੰਨਾ, ਉਤਰ ਭਾਰਤ ਯੂਥ ਵਿੰਗ ਪ੍ਰਧਾਨ ਸੰਜੀਵ ਸ਼ਰਮਾ, ਜਿਲ੍ਹਾ ਪ੍ਰਧਾਨ ਸੌਰਵ, ਰਾਸ਼ਟਰੀ ਜਨਰਲ ਸਕੱਤਰ ਇੰਦਰਜੀਤ ਕੌਰ, ਰਾਸ਼ਟਰੀ ਧਰਮ ਪ੍ਰਚਾਰਕ ਬਾਬਾ ਕਰਨ ਆਦਿ ਹਾਜਰ ਸਨ।

error: Content is protected !!